ਜਲੰਧਰ, 20 ਜੁਲਾਈ (ਹਰਵਿੰਦਰ ਸਿੰਘ ਫੁੱਲ)- ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਸਮੁੱਚੀ ਸਕੂਲ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਹੇਠ ਗੁਰੂ ਅਮਰਦਾਸ ਪਬਲਿਕ ਸਕੂਲ, ਮਾਡਲ ਟਾਊਨ ਵਿਖੇ ਦੋ ਦਿਨਾਂ ਅੰਤਰ ਸਦਨ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਟੂਰਨਾਮੈਂਟ ਵਿਚ ਚਾਰੇ ਸਦਨਾਂ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ | ਬਾਬਾ ਮੋਹਰੀ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਦੂਜਾ ਸਥਾਨ ਬੀਬੀ ਦਾਨੀ ਹਾਊਸ ਨੇ ਪ੍ਰਾਪਤ ਕੀਤਾ ਤੇ ਬਾਬਾ ਮੋਹਨ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂਆਂ ਦੇ ਮਨੋਬਲ ਨੂੰ ਵਧਾਉਣ ਲਈ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਮਹਿੰਦਰਜੀਤ ਸਿੰਘ ਪ੍ਰਧਾਨ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਪਿ੍ੰਸੀਪਲ ਡਾ. ਅਪਰਣਾ ਮਹਿਤਾ, ਵਾਈਸ ਪਿ੍ੰਸੀਪਲ ਜੈਸਮੀਨ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਭਵਿੱਖ 'ਚ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |