20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਲਾਈਨ ਕੈਂਪਸ 'ਚ ਡੇਂਗੂ ਵਿਰੱੁਧ ਚਲਾਈ ਜਾਗਰੂਕਤਾ ਮੁਹਿੰਮ

ਅਜੀਤ ਡੈਸਕ 21-07-2025
ਜਲੰਧ , 20 ਜੁਲਾਈ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਲਾਈਨ ਕੈਂਪਸ 'ਚ ਡੇਂਗੂ ਵਿਰੱੁਧ ਇਕ ਵਿਸ਼ੇਸ਼ ਜਾਗਰੂਕਤਾ ਅਤੇ ਲਾਰਵਾ ਨਿਰੀਖਣ ਮੁਹਿੰਮ ਚਲਾਈ ਗਈ, ਜਿਸ ਦੌਰਾਨ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ | 'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਹੇਠ ਚਲਾਈ ਗਈ ਇਸ ਮਹਿੰਮ ਦੌਰਾਨ ਪੁਲਿਸ ਲਾਈਨ ਕੈਂਪਸ ਦੇ ਵੱਖ-ਵੱਖ ਖੇਤਰਾਂ 'ਚ ਜਾਂਚ ਕਰਕੇ ਲਾਰਵਾ ਦੀ ਪਛਾਣ ਕੀਤੀ ਗਈ ਤੇ ਉਸ ਨੂੰ ਨਿਯਮਤ ਢੰਗ ਨਾਲ ਨਸ਼ਟ ਕੀਤਾ ਗਿਆ | ਟੀਮਾਂ ਵਲੋਂ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ | ਇਸ ਮੌਕੇ ਏ.ਸੀ.ਪੀ. ਮਨਮੋਹਨ ਸਿੰਘ, ਇੰਸਪੈਕਟਰ ਹਰਜੀਤ ਸਿੰਘ, ਡਾ. ਅਦਿੱਤਯਾਪਾਲ ਜ਼ਿਲ੍ਹਾ ਐਪੀਡਿਮੋਲੋਜਿਸਟ, ਡਾ. ਰਘੂ ਪਿ੍ਆ, ਡਾ. ਚਸ਼ਮ ਮਿਤ੍ਰਾ, ਡਿਪਟੀ ਐਮ. ਈ.ਆਈ.ਓ. ਅਸੀਮ ਸ਼ਰਮਾ, ਸਬ ਇੰਸਪੈਕਟਰ ਰਾਜਵਿੰਦਰ, ਬਰੀਡਰ ਚੈੱਕਰ, ਨਰਸਿੰਗ ਸਟੂਡੈਂਟ ਤੇ ਹੋਰ ਸਿਹਤ ਕਰਮਚਾਰੀ ਮੌਜੂਦ ਸਨ |
ਪਿਛਲੀ ਖ਼ਬਰ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਜਾਗਰੂਕਤਾ ਕੈਂਪ ਅਗਲੀ ਖ਼ਬਰ ਬੱਚਿਆਂ ਦੀਆਂ ਅੱਖਾਂ ਦੀ ਸੰਭਾਲ ਲਈ ਸਿਹਤ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਦਿੱਤੀ ਵਿਜ਼ੂਅਲ ਸਕਰੀਨਿੰਗ ਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।