20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਜਾਗਰੂਕਤਾ ਕੈਂਪ

ਅਜੀਤ ਡੈਸਕ 21-07-2025
ਜਮਸ਼ੇਰ ਖਾਸ, 20 ਜੁਲਾਈ (ਹਰਵਿੰਦਰ ਕੁਮਾਰ) - ਮੁੱਢਲਾ ਸਿਹਤ ਕੇਂਦਰ ਜਮਸ਼ੇਰ ਖਾਸ ਵੱਲੋਂ ਅੱਜ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਸਿਹਤ ਟੀਮਾਂ ਵੱਲੋਂ ਵੱਖ-ਵੱਖ ਖੇਤਰਾਂ 'ਚ ਜਾਗਰੂਕਤਾ ਫੈਲਾਈ ਗਈ | ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਮਕਸਦ ਤੇ ਲਾਰਵਾ ਲੱਭਣ ਲਈ ਸਰਵੇ ਕੀਤਾ ਗਿਆ | ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਸਿਹਤ ਟੀਮਾਂ ਨਾਲ ਮਿਲ ਕੇ ਮਹਿਕ ਪਲਾਜ਼ਾ ਜਮਸ਼ੇਰ ਖਾਸ ਤੇ ਸੰਸਾਰਪੁਰ 'ਚ ਇੱਕ ਨਰਸਰੀ ਵਿਚ ਜਾ ਕੇ ਜਾਗਰੂਕਤਾ ਫੈਲਾਈ ਗਈ | ਜਿਸ ਦੌਰਾਨ ਕਿਸੇ ਵੀ ਜਗ੍ਹਾ ਤੇ ਲਾਰਵਾ ਨਹੀਂ ਮਿਲਿਆ ਤੇ ਪਲਾਜ਼ਾ ਦੇ ਮੁਲਾਜ਼ਮਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ | ਟੀਮ ਨਾਲ ਬਲਾਕ ਐਜੂਕੇਟਰ ਜਗਦੀਪ ਕੌਰ, ਐਸ. ਆਈ. ਸੁਵਿੰਦਰ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ ਮੌਜੂਦ ਸਨ | ਦਕੋਹਾ -1 ਅਤੇ ਦਕੋਹਾ-2 ਵਿਚ ਰੂਲਰ ਮੈਡੀਕਲ ਅਫ਼ਸਰ ਡਾਕਟਰ ਜਸਪ੍ਰੀਤ ਕੌਰ ਤੇ ਪਲਵਿੰਦਰਜੀਤ ਸਿੰਘ ਮੱਲੀ ਦੀ ਅਗਵਾਈ ਵਿਚ 217 ਘਰਾਂ ਦਾ ਸਰਵੇ ਕੀਤਾ ਗਿਆ | ਮਲਟੀਪਰਪਜ਼ ਸੁਪਰਵਾਈਜ਼ਰ ਪੁਲਵਿੰਦਰਜੀਤ ਸਿੰਘ ਮੱਲੀ ਨੇ ਦੱਸਿਆ ਸਰਵੇ ਦੌਰਾਨ ਸੱਤ ਘਰਾਂ ਵਿਚੋਂ ਲਾਰਵਾ ਪ੍ਰਾਪਤ ਹੋਇਆ ਜੋ ਕਿ ਨਿਰਧਾਰਿਤ ਤਰੀਕੇ ਨਾਲ ਨਸ਼ਟ ਕਰ ਦਿੱਤਾ ਗਿਆ | ਇਸ ਦੌਰਾਨ ਐਸ.ਐਮ.ਓ. ਮਨਦੀਪ ਕੌਰ, ਬੀ. ਸੀ. ਕੋਆਰਡੀਨੇਟਰ ਨੀਰਜ ਸ਼ਰਮਾ, ਬਿਕਰਮਜੀਤ ਸਿੰਘ, ਦੀਪਕ ਕੁਮਾਰ, ਗੌਤਮ ਲਹੋਰੀਆ, ਕਮਲੇਸ਼ ਰਾਣੀ ਤੇ ਆਸ਼ਾ ਵਰਕਰਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਾਉਣ ਮਹੀਨੇ ਦੀ ਸੰਗਰਾਂਦ ਤੇ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਪੁਲਿਸ ਲਾਈਨ ਕੈਂਪਸ 'ਚ ਡੇਂਗੂ ਵਿਰੱੁਧ ਚਲਾਈ ਜਾਗਰੂਕਤਾ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।