20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸਾਉਣ ਮਹੀਨੇ ਦੀ ਸੰਗਰਾਂਦ ਤੇ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 21-07-2025
ਜਲੰਧਰ, 20 ਜੁਲਾਈ (ਹਰਵਿੰਦਰ ਸਿੰਘ ਫੁੱਲ)- ਸਾਉਣ ਮਹੀਨੇ ਦੀ ਸੰਗਰਾਂਦ ਅਤੇ ਭਾਈ ਤਾਰੂ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਰਾਤ ਦਾ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਜਾਏ ਦੀਵਾਨਾਂ 'ਚ ਭਾਈ ਹਰਜਿੰਦਰ ਸਿੰਘ (ਸ੍ਰੀ ਮੁਕਤਸਰ ਵਾਲਿਆਂ) ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਗਿਆਨੀ ਜਸਬੀਰ ਸਿੰਘ ਖ਼ੁਸ਼ਦਿਲ ਅਤੇ ਭਾਈ ਗੁਰਪਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ, ਕਾਰਜਕਾਰੀ ਪ੍ਰਧਾਨ ਕੰਵਲਜੀਤ ਸਿੰਘ ਓਬਰਾਏ, ਕੰਵਲਜੀਤ ਸਿੰਘ ਜਨਰਲ ਸਕੱਤਰ, ਜੋਗਿੰਦਰ ਸਿੰਘ ਕੈਸ਼ੀਅਰ, ਮਨਜੀਤ ਸਿੰਘ ਠੁਕਰਾਲ ਸੀ.ਮੀਤ ਪ੍ਰਧਾਨ, ਪਰਮਜੀਤ ਸਿੰਘ ਭਲਵਾਨ, ਪਰਮਜੀਤ ਸਿੰਘ ਕਾਨਪੁਰੀ, ਹਰਜਿੰਦਰ ਸਿੰਘ ਲੈਂਡ ਲਾਰਡ, ਸੁਰਜੀਤ ਸਿੰਘ ਸੇਤੀਆ, ਜੀ.ਐਸ. ਚੋਪੜਾ, ਪਰਵਿੰਦਰ ਸਿੰਘ ਓਬਰਾਏ, ਪ੍ਰੀਤਮ ਸਿੰਘ ਬੇਦੀ, ਸਤਜੋਤ ਸਿੰਘ ਬਰਾੜ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ ਮਝੈਲ, ਭੁਪਿੰਦਰ ਸਿੰਘ ਭਿੰਦਾ, ਹਰਦੀਪ ਸਿੰਘ ਲਾਡੀ, ਕੁਲਵਿੰਦਰ ਸਿੰਘ ਮੱਲ੍ਹੀ, ਜਤਿੰਦਰ ਸਿੰਘ ਜੌੜਾ, ਬੀਬੀ ਗੁਰਚਰਨ ਕੌਰ ਮੱਲ੍ਹੀ, ਪ੍ਰੀਤਮ ਕੌਰ ਤੇ ਇਸਤਰੀ ਸਤਿਸੰਗ ਸਭਾ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਸੁੱਚੀ ਪਿੰਡ ਵਿਖੇ ਬਾਬਾ ਬੇਰੀ ਵਾਲੇ ਦੀ ਯਾਦ 'ਚ ਕਰਵਾਇਆ ਸਾਲਾਨਾ ਜੋੜ ਮੇਲਾ ਅਗਲੀ ਖ਼ਬਰ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।