20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਡਰੋਲੀ ਕਾਲਜ 'ਚ ਬਾਣੀ ਦੀ ਓਟ ਨਾਲ ਸਾਉਣ ਮਹੀਨੇ ਦਾ ਸਵਾਗਤ

ਅਜੀਤ ਡੈਸਕ 21-07-2025
ਆਦਮਪੁਰ, 20 ਜੁਲਾਈ (ਰਮਨ ਦਵੇਸਰ, ਹਰਪ੍ਰੀਤ ਸਿੰਘ)- ਗੁਰੂ ਨਾਨਕ ਖਾਲਸਾ ਕਾਲਜ ਡਰੋਲੀ ਕਲਾਂ ਵਿਖੇ ਕਾਲਜ ਦੇ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਾਲਜ ਵਿਚ ਸੰਗਰਾਂਦ ਦਾ ਦਿਹਾੜਾ ਅਤੇ ਵਾਤਾਵਰਨ ਦਿਵਸ ਮਨਾਇਆ ਗਿਆ | ਧਾਰਮਿਕ ਅਧਿਆਪਕ ਬਲਬੀਰ ਸਿੰਘ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਸਮੂਹ ਸਟਾਫ ਤੇ ਵਿਦਿਆਰਥੀਆਂ ਵਲੋਂ ਸਾਉਣ ਮਹੀਨੇ ਦੀ ਆਰੰਭਤਾ ਗੁਰਬਾਣੀ ਨਾਲ ਕੀਤੀ ਗਈ | ਉਪਰੰਤ ਕਾਲਜ ਦੀ ਐਨ.ਐਸ.ਐਸ. ਇਕਾਈ ਦੇ ਪ੍ਰੋਗਰਾਮ ਅਫਸਰ ਡਾ. ਬਲਵਿੰਦਰ ਸਿੰਘ ਥਿੰਦ ਤੇ ਡਾ. ਰਵਿੰਦਰ ਕੌਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਅਗਵਾਈ ਹੇਠ ਸਮੂਹ ਸਟਾਫ ਨੇ ਕਾਲਜ ਕੈਂਪਸ ਵਿਚ ਬੂਟੇ ਲਗਾਏ | ਇਸ ਮੌਕੇ ਪਿ੍ੰਸੀਪਲ ਡਾ. ਹਰਪ੍ਰੀਤ ਕੌਰ ਨੇ 'ਹਰ ਮਨੁੱਖ ਲਗਾਵੇ ਰੁੱਖ' ਦਾ ਸੱਦਾ ਦਿੰਦਿਆਂ ਕਿਹਾ ਕਿ ਕਾਦਰ ਨੂੰ ਕੁਦਰਤ ਤੇ ਕਿਰਤ ਵਿਚੋਂ ਹੀ ਦੇਖਿਆ ਜਾ ਸਕਦਾ ਹੈ | ਇਸ ਕਰ ਕੇ ਸਾਨੂੰ ਆਪਣੀ ਅਕੀਦਤ ਨਾਲ ਪ੍ਰਕਿਰਤੀ ਦੀ ਸੰਭਾਲ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਸ਼ਾਹਕੋਟ ਦੀ ਨਵੀਂ ਦਾਣਾ ਮੰਡੀ ਬਣਨ ਨਾਲ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਦੂਰ ਹੋਣਗੀਆਂ- ਐਸ.ਡੀ.ਐਮ. ਸ਼ੁਭੀ ਆ... ਅਗਲੀ ਖ਼ਬਰ ਸੁੱਚੀ ਪਿੰਡ ਵਿਖੇ ਬਾਬਾ ਬੇਰੀ ਵਾਲੇ ਦੀ ਯਾਦ 'ਚ ਕਰਵਾਇਆ ਸਾਲਾਨਾ ਜੋੜ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।