20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ਼ਾਹਕੋਟ ਦੀ ਨਵੀਂ ਦਾਣਾ ਮੰਡੀ ਬਣਨ ਨਾਲ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਦੂਰ ਹੋਣਗੀਆਂ- ਐਸ.ਡੀ.ਐਮ. ਸ਼ੁਭੀ ਆਂਗਰਾ

ਅਜੀਤ ਡੈਸਕ 21-07-2025
ਸ਼ਾਹਕੋਟ, 20 ਜੁਲਾਈ (ਨਗਿੰਦਰ ਸਿੰਘ ਬਾਂਸਲ)- ਸ਼ਾਹਕੋਟ ਦੀ ਨਵੀਂ ਦਾਣਾ ਮੰਡੀ ਲਈ ਐਕਵਾਇਰ ਕੀਤੀ ਗਈ 30 ਏਕੜ ਤੋਂ ਵੱਧ ਜ਼ਮੀਨ ਦਾ ਕਬਜ਼ਾ ਲੈ ਕੇ ਮੰਡੀ ਬੋਰਡ ਨੂੰ ਸੌਂਪਣ ਦੇ ਕੰਮ ਵਿਚ ਯੋਗਦਾਨ ਪਾਉਣ ਵਾਲੀਆਂ ਸਭ ਧਿਰਾਂ ਵਧਾਈ ਦੀਆਂ ਪਾਤਰ ਹਨ | ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ. ਸ਼ਾਹਕੋਟ ਸ਼੍ਰੀਮਤੀ ਸ਼ੁਭੀ ਆਂਗਰਾ ਨੇ ਕਿਹਾ ਕਿ ਉਕਤ ਪ੍ਰਕਿਰਿਆ ਤੋਂ ਬਾਅਦ ਮੰਡੀ ਦੀ ਉਸਾਰੀ ਲਈ ਯੋਜਨਾ ਦਾ ਮਤਾ ਪਾ ਕੇ ਮੰਡੀ ਬੋਰਡ ਚੰਡੀਗੜ੍ਹ ਨੂੰ ਭੇਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਐਕਵਾਇਰ ਕੀਤੀ ਜ਼ਮੀਨ ਮੰਡੀ ਬੋਰਡ ਨੂੰ ਸੌਂਪਣ ਦੀ ਕਾਰਵਾਈ ਵਿੱਚ ਮਾਰਕੀਟ ਕਮੇਟੀ ਸ਼ਾਹਕੋਟ ਦਾ ਸਮੁੱਚਾ ਸਟਾਫ਼, ਮਾਲ ਵਿਭਾਗ, ਪੁਲਿਸ ਪ੍ਰਸ਼ਾਸਨ ਤੇ ਹੋਰ ਸੰਬੰਧਿਤ ਧਿਰਾਂ ਨੇ ਕਾਨੂੰਨ ਅਨੁਸਾਰ ਕੰਮ ਮੁਕੰਮਲ ਕੀਤਾ | ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ, ਪੁਲਿਸ ਅਧਿਕਾਰੀਆਂ ਤੇ ਸੰਬੰਧਿਤ ਕਿਸਾਨਾਂ ਨਾਲ ਅਨੇਕਾਂ ਮੀਟਿੰਗਾਂ ਕੀਤੀਆਂ ਗਈਆਂ ਸਨ | ਇਹਨਾਂ ਮੀਟਿੰਗਾਂ ਵਿਚ ਸਬੰਧਤ ਬਹੁਤੇ ਕਿਸਾਨਾਂ ਨੇ ਪ੍ਰਸ਼ਾਸਨ ਨਾਲ ਸਹਿਮਤੀ ਪ੍ਰਗਟ ਕੀਤੀ ਸੀ | ਇਹਨਾਂ ਮੀਟਿੰਗਾਂ ਦੌਰਾਨ ਬਣੀ ਸਦਭਾਵਨਾ ਸਦਕਾ ਹੀ ਜ਼ਮੀਨ ਮੰਡੀ ਬੋਰਡ ਦੇ ਹਵਾਲੇ ਕਰਨ ਮੌਕੇ ਕਿਸੇ ਕਿਸਮ ਦਾ ਤਣਾਅ ਪੈਦਾ ਨਹੀਂ ਹੋਇਆ | ਐਸ.ਡੀ.ਐਮ. ਨੇ ਅੱਗੇ ਕਿਹਾ ਕਿ ਮਾਰਕੀਟ ਕਮੇਟੀ ਸ਼ਾਹਕੋਟ ਵੱਲੋਂ ਨਵੀਂ ਮੰਡੀ ਦੀ ਉਸਾਰੀ ਲਈ ਵਿੱਤੀ ਸਾਲ 2025 -26 ਲਈ 3 ਕਰੋੜ 40 ਲੱਖ ਰੁਪਏ ਰੱਖੇ ਗਏ ਹਨ | ਉਨ੍ਹਾਂ ਕਿਹਾ ਕਿ ਨਵੀਂ ਮੰਡੀ ਦੀ ਉਸਾਰੀ ਨਾਲ ਇਲਾਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਐਕਵਾਇਰ ਕੀਤੀ ਜ਼ਮੀਨ ਮੰਡੀ ਬੋਰਡ ਦੇ ਹਵਾਲੇ ਕਰਨ ਦੀ ਕਾਰਵਾਈ ਮੌਕੇ ਸਾਰੀਆਂ ਧਿਰਾਂ ਵੱਲੋਂ ਪਾਏ ਯੋਗਦਾਨ ਲਈ ਉਹ ਸਭ ਦਾ ਧੰਨਵਾਦ ਕਰਦੇ ਹਨ |
ਪਿਛਲੀ ਖ਼ਬਰ ਨਗਰ ਪੰਚਾਇਤ ਮਹਿਤਪੁਰ ਨੇ ਵੱਖ-ਵੱਖ ਵਾਰਡਾਂ 'ਚ ਸਮਾਗਮ ਕਰਵਾਏ ਅਗਲੀ ਖ਼ਬਰ ਡਰੋਲੀ ਕਾਲਜ 'ਚ ਬਾਣੀ ਦੀ ਓਟ ਨਾਲ ਸਾਉਣ ਮਹੀਨੇ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।