20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਇੰਡੋ ਸਵਿਸ ਸਕੂਲ ਵਿਖੇ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 21-07-2025
ਨਕੋਦਰ, 20 ਜੁਲਾਈ (ਗੁਰਵਿੰਦਰ ਸਿੰਘ)- ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਵਿਖੇ ਸਕੂਲ ਦੀ ਪ੍ਰਾਥਨਾ ਸਭਾ ਵਿੱਚ ਬੀਤੇ ਦਿਨੀਂ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆ ਚੁੱਕੇ ਵਿਸ਼ਵ ਦੇ 114 ਸਾਲ ਦੇ ਸਭ ਤੋਂ ਬਜ਼ੁਰਗ, ਪ੍ਰਸਿੱਧ ਤੇ ਮਹਾਨ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਵਿਦਿਆਰਥੀਆਂ ਤੇ ਅਧਿਆਪਕਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਤੇ ਫੁੱਲਾਂ ਨਾਲ ਸ਼ਰਧਾਂਜਲੀ ਭੇਟ ਕਰਦੇ ਹੋਏ, ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ | ਇਸ ਮੌਕੇ ਸਕੂਲ ਪਿ੍ੰਸੀਪਲ ਪੰਕਜ ਸ਼ਰਮਾ ਨੇ ਉਨ੍ਹਾਂ ਦੀ ਲੰਬੀ ਉਮਰ, ਦਿ੍ੜ੍ਹ ਇਰਾਦੇ ਤੇ ਕੌਮ ਲਈ ਕੀਤੀ ਸੇਵਾ ਨੂੰ ਯਾਦ ਕਰਦੇ ਹੋਏ ਕਿਹਾ ਕਿ ਫੌਜਾ ਸਿੰਘ ਸਾਡੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾਸਰੋਤ ਹਨ ਤੇ ਉਨ੍ਹਾਂ ਦੇ ਜੀਵਨ ਤੇ ਪ੍ਰਾਪਤ ਕੀਤੀਆਂ ਉਪਲਬਧੀਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਸ੍ਰੀਮਤੀ ਜਯੋਤੀ ਸ਼ਰਮਾ ਤੇ ਐੱਮ.ਡੀ. ਮਿਸਟਰ ਸ਼ਿਵਮ ਸ਼ਰਮਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਐੱਸ. ਡੀ. ਐੱਮ. ਬੈਂਸ ਨੇ ਬਲਾਕ ਮਹਿਤਪੁਰ ਦੇ ਪਿੰਡਾਂ 'ਚ ਪੰਚਾਇਤਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।