20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 21-07-2025
ਆਦਮਪੁਰ, 20 ਜੁਲਾਈ (ਹਰਪ੍ਰੀਤ ਸਿੰਘ)- ਹਲਕਾ ਆਦਮਪੁਰ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਬਾਬਾ ਮਤੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੀ ਦੇਖ-ਰੇਖ ਹੇਠ ਮਨਾਇਆ ਗਿਆ ਜਿਸ ਵਿੱਚ ਰਾਗੀ, ਢਾਡੀ, ਕਥਾਵਾਚਕਾਂ ਜਿਨ੍ਹਾਂ ਵਿੱਚ ਭਾਈ ਮਨਪ੍ਰੀਤ ਸਿੰਘ ਰਬਾਬੀ, ਕਥਾ ਵਾਚਕ ਜਸਵਿੰਦਰ ਸਿੰਘ ਛਾਪਾ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਭਾਈ ਗੁਰਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ, ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਪਿਮਸ ਹਸਪਤਾਲ ਗੜ੍ਹਾ ਰੋਡ ਜਲੰਧਰ ਡਾਕਟਰਾਂ ਦੀ ਟੀਮ ਵੱਲੋਂ ਮੁਫ਼ਤ ਮੈਡੀਕਲ ਕੈਂਪ ਦੌਰਾਨ ਕਰੀਬ 135 ਮਰੀਜ਼ਾਂ ਦੀ ਜਾਂਚ ਕਰਦਿਆਂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਸਮਾਪਤੀ ਉਪਰੰਤ ਡਾਕਟਰਾਂ ਦੀ ਟੀਮ ਦਾ ਪ੍ਰਧਾਨ ਮਨੋਹਰ ਸਿੰਘ ਵੱਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮਨੋਹਰ ਸਿੰਘ, ਜਰਨੈਲ ਸਿੰਘ, ਸਰਪੰਚ ਰਸ਼ਪਾਲ ਸਿੰਘ, ਰਣਬੀਰ ਪਾਲ ਸਿੰਘ, ਨਰਿੰਦਰ ਸਿੰਘ ਨਿੰਦੀ, ਜਸਪਾਲ ਸਿੰਘ ਸਾਭਾ, ਕਰਮ ਸਿੰਘ, ਡਾ: ਰਣਧੀਰ ਸਿੰਘ ਰੰਧਾਵਾ, ਦਲਜੀਤ ਸਿੰਘ ਭੱਟੀ, ਰਾਜੂ ਫੌਜੀ, ਕਮਲਜੀਤ ਸਿੰਘ ਸਮੇਤ ਕਮੇਟੀ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਇੰਡੋ ਸਵਿਸ ਸਕੂਲ ਵਿਖੇ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।