ਲੋਹੀਆਂ ਖਾਸ, 20 ਜੁਲਾਈ (ਬਲਵਿੰਦਰ ਸਿੰਘ ਵਿੱਕੀ) - ਬਾਬਾ ਨਾਹਰ ਸਿੰਘ ਜੀ ਅਤੇ ਬਾਬਾ ਕਪੂਰ ਸਿੰਘ ਜੀ ਸੁਨ੍ਹੇਰਾ ਵਾਲਿਆਂ ਦੇ ਅਸ਼ੀਰਵਾਦ ਨਾਲ ਬੀ.ਕੇ. ਇੰਟਰਨੈਸ਼ਨਲ ਕਾਨਵੈਂਟ ਸਕੂਲ ਤੇ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਪਿੰਡ ਵਾੜਾ ਜੋਧ ਸਿੰਘ (ਜਲੰਧਰ) ਵਿਖੇ 'ਮਿਸ਼ਨ ਹਰਿਆਲੀ-2025' ਮੁਹਿੰਮ ਚਲਾਈ ਗਈ ਜਿਸ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਕੂਲ ਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਜਾ ਕੇ ਲੋੜ ਅਨੁਸਾਰ ਫਲਦਾਰ ਤੇ ਛਾਂਦਾਰ ਰੁੱਖ ਲਗਾਏ ਤੇ ਇਹਨਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਨਾਏ ਜਾਣ ਲਈ ਪ੍ਰਬੰਧਕਾਂ ਵੱਲੋਂ ਯੋਗ ਪ੍ਰਬੰਧ ਕੀਤੇ ਗਏ | ਵਿਦਿਆਰਥੀਆਂ ਨੇ ਵਾਤਾਵਰਣ ਸੰਬੰਧੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਇਸ ਮੁਹਿੰਮ 'ਚ ਵੱਧ ਚੜ੍ਹ ਕੇ ਹਿੱਸਾ ਲਿਆ | ਸਕੂਲ ਪ੍ਰਬੰਧਕਾਂ ਵੱਲੋਂ ਕਿਹਾ ਗਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸਮਾਜ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਣਾ ਹੈ | ਇਸ ਮੌਕੇ ਡਾਇਰੈਕਟਰ ਸ੍ਰੀ. ਸੱਦਾਮ ਖਾਨ, ਡਿਪਟੀ ਡਾਇਰੈਕਟਰ ਸ੍ਰੀਮਤੀ ਸਰਗਮ, ਪਿ੍ੰਸੀਪਲ ਸ੍ਰੀਮਤੀ ਨੀਤੀਮਾ ਹਾਜ਼ਰ ਸਨ |