ਗੁਰਾਇਆ, 20 ਜੁਲਾਈ (ਬਲਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਜਲੰਧਰ, ਡਾ. ਗੁਰਿੰਦਰਜੀਤ ਕੌਰ ਦੀ ਯੋਗ ਅਗਵਾਈ ਵਿਚ ਬਲਾਕ ਗੁਰਾਇਆ-1 ਤੇ ਨੂਰਮਹਿਲ ਬਲਾਕ ਦੇ ਲਗਭਗ 50 ਅਧਿਆਪਕਾਂ ਦੀ ਦੋ ਰੋਜ਼ਾ ਟਰੇਨਿੰਗ ਰਵੀ ਕੁਮਾਰ ਤੇ ਮੈਡਮ ਅਮਨਜੋਤ ਦੀ ਦੇਖ-ਰੇਖ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁੜਕਾ ਕਲਾਂ ਵਿਖੇ ਹੋਈ | ਬੁਲਾਰਿਆਂ ਨੇ ਕਿਹਾ ਕਿ ਅਧਿਆਪਕ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ | ਸਾਰੇ ਟਰੇਨਿੰਗ ਪ੍ਰਾਪਤ ਅਧਿਆਪਕਾਂ ਨੇ ਆਪਣੇ ਆਪਣੇ ਸਕੂਲੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਪ੍ਰਣ ਲਿਆ | ਟਰੇਨਿੰਗ ਸੰਚਾਲਕ ਕਮਲ ਕਿਸ਼ੋਰ ਪਿ੍ੰਸੀਪਲ ਨੇ ਸਭ ਨੂੰ ਜੀ ਆਇਆਂ ਕਿਹਾ ਤੇ ਧੰਨਵਾਦ ਕੀਤਾ |