ਸ਼ਾਹਕੋਟ, 20 ਜੁਲਾਈ (ਨਗਿੰਦਰ ਸਿੰਘ ਬਾਂਸਲ)- ਪਿੰਡ ਕੋਟਲੀ ਗਾਜਰਾਂ ਵਿਖੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਗਰੁੱਪ ਦੇ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਦੀ ਪ੍ਰਧਾਨਗੀ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵੱਖ ਵੱਖ ਪਿੰਡਾਂ ਦੇ ਇਕਾਈ ਪ੍ਰਧਾਨਾਂ, ਜ਼ਿਲ੍ਹਾ ਪ੍ਰਧਾਨ ਤੇ ਕਮੇਟੀ ਦੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ | ਮੀਟਿੰਗ ਵਿਚ ਇਲਾਕੇ ਦੇ ਕਈ ਅਹਿਮ ਮਸਲੇ ਵਿਚਾਰੇ ਗਏ | ਇਸ ਮੌਕੇ ਸ਼ਾਹਕੋਟ ਖੇਤਰ ਅਤੇ ਸ਼ਾਹਕੋਟ ਦੇ ਮੰਡ ਖੇਤਰ ਦੀਆਂ ਬਦਹਾਲ ਸੜਕਾਂ ਨੂੰ ਬਣਾਉਣ ਅਤੇ ਮੁਰੰਮਤ ਕਰਵਾਉਣ ਲਈ ਪ੍ਰਸ਼ਾਸਨ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਪਹਿਲਾਂ ਵੀ ਇਸ ਸਬੰਧੀ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤੇ ਗਏ ਹਨ ਪਰ ਅਜੇ ਤੱਕ ਇਹਨਾਂ ਟੁੱਟੀਆਂ ਸੜਕਾਂ ਨੂੰ ਬਣਾਉਣ ਲਈ ਕੋਈ ਕੰਮ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਜਦੋਂ ਸੜਕਾਂ 2019 ਵਿਚ ਆਏ ਹੜ੍ਹਾਂ ਦੌਰਾਨ ਰੁੜ੍ਹ ਗਈਆਂ ਸਨ, ਨੂੰ ਵੀ ਅਜੇ ਤੱਕ ਨਹੀਂ ਬਣਾਇਆ ਗਿਆ | ਇਸੇ ਤਰ੍ਹਾਂ ਮੰਡ ਖੇਤਰ ਵਿਚ 2023 ਦੇ ਹੜ੍ਹ ਕਾਰਨ ਮਾਲਕੀ ਜ਼ਮੀਨਾਂ 'ਚ ਪਏ ਖੱਡੇ ਵੀ ਨਹੀਂ ਪੂਰੇ ਗਏ | ਇਸ ਤੋਂ ਇਲਾਵਾ ਕਿਸਾਨਾਂ ਦੇ ਹੋਰ ਮੁੱਦਿਆਂ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ | ਇਨ੍ਹਾਂ ਸਾਰੇ ਮੁੱਦਿਆਂ ਬਾਰੇ ਸੂਬਾ ਪ੍ਰਧਾਨ ਵੱਲੋਂ ਸਬੰਧਤ ਮਹਿਕਮੇ ਦੇ ਅਫ਼ਸਰਾਂ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਸੂਬੇ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੱਧੂ, ਸਾਹਿਬ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਅਲੀਵਾਲ, ਬਲਾਕ ਪ੍ਰਧਾਨ ਰਣਚੇਤ ਸਿੰਘ ਕੋਟਲੀ, ਗੁਰਵਿੰਦਰ ਸਿੰਘ ਬਾਦਸ਼ਾਹਪੁਰ, ਤੀਰਥ ਸਿੰਘ ਇਕਾਈ ਪ੍ਰਧਾਨ ਲੋਹੀਆਂ, ਗੁਰਚੇਤਨ ਸਿੰਘ ਗਿੱਦੜਪਿੰਡੀ, ਤਰਸੇਮ ਸਿੰਘ ਜੱਬੋਵਾਲ, ਸ਼ੇਰ ਸਿੰਘ ਮੀਰਪੁਰ ਸੈਦਾਂ, ਬਲਦੇਵ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ ਸ਼ਾਹਕੋਟ, ਤਜਿੰਦਰ ਸਿੰਘ, ਗੁਰਮੇਜ ਸਿੰਘ ਮਲਸੀਆਂ, ਸਰਬਜੀਤ ਸਿੰਘ, ਕਰਨੈਲ ਸਿੰਘ, ਮਨਜਿੰਦਰ ਸਿੰਘ, ਇਕਬਾਲ ਸਿੰਘ, ਦਲਬੀਰ ਸਿੰਘ, ਬਾਪੂ ਦਲਬੀਰ ਸਿੰਘ ਕੋਟਲੀ ਬਲਦੇਵ ਸਿੰਘ ਕੋਟਲੀ ਆਦਿ ਹਾਜ਼ਰ ਸਨ |