21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪੰਜਾਬ ਨੂੰ ਪੁਲਿਸ ਰਾਜ 'ਚ ਤਬਦੀਲ ਕਰਨ ਦੀ ਸਰਕਾਰ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ- ਜਸਵੀਰ ਕੌਰ ਜੱਸੀ

ਪਾੜਾ ਪਿੰਡ ਵਿਖੇ ਜਾਗੋ ਕੱਢਣ ਮੌਕੇ ਔਰਤਾਂ ਤੇ ਪੇਂਡੂ ਮਜ਼ਦੂਰ | ਤਸਵੀਰ- ਧੀਰਪੁਰ <br/> 21-07-2025
ਕਰਤਾਰਪੁਰ, 20 ਜੁਲਾਈ (ਭਜਨ ਸਿੰਘ, ਜਨਕ ਰਾਜ ਗਿੱਲ)- ਇਸਤਰੀ ਜਾਗਿ੍ਤੀ ਮੰਚ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਪੁਲਿਸ ਜ਼ਬਰ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਉੱਤੇ ਸੰਗਰੂਰ 'ਚ ਮੜ੍ਹੀ ਪਾਬੰਦੀ ਖਿਲਾਫ਼ ਪਿੰਡ ਪਾੜਾ ਵਿਖੇ ਜਾਗੋ ਕੱਢ ਕੇ ਮਜ਼ਦੂਰ ਕਿਸਾਨ ਜਥੇਬੰਦੀਆਂ ਦੁਆਰਾ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਤੇ ਮੁਜ਼ਾਹਰੇ ਵਿੱਚ ਸ਼ਾਮਲ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਕੇਂਦਰ ਦੀ ਫਾਸ਼ੀਵਾਦੀ ਹਕੂਮਤ ਦੇ ਰਾਹ ਪੈ ਕੇ ਸੰਘਰਸ਼ਸ਼ੀਲ ਲੋਕਾਂ ਦੇ ਇਕੱਠੇ ਹੋਣ, ਬੋਲਣ ਤੇ ਵਿਰੋਧ ਪ੍ਰਗਟ ਕਰਨ ਦੇ ਸੰਵਿਧਾਨਕ ਅਧਿਕਾਰਾਂ ਨੂੰ ਕੁਚਲਿਆਂ ਜਾ ਰਿਹਾ ਹੈ | ਆਪਣੇ ਹੱਕਾਂ ਲਈ ਉੱਠਣ ਵਾਲੀ ਆਵਾਜ਼ ਤੋਂ ਮੁਕਤ ਕਰਨ ਲਈ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ ਜੋ ਕਿ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਇਸਤਰੀ ਜਾਗਿ੍ਤੀ ਮੰਚ ਦੀ ਸੂਬਾਈ ਪ੍ਰੈੱਸ ਸਕੱਤਰ ਜਸਵੀਰ ਕੌਰ ਜੱਸੀ, ਜ਼ਿਲ੍ਹਾ ਆਗੂ ਦਲਜੀਤ ਕੌਰ ਪਾੜਾ, ਬਲਵਿੰਦਰ ਕੌਰ ਘੁੱਗਸ਼ੋਰ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਤਹਿਸੀਲ ਪ੍ਰਧਾਨ ਕੇ.ਐੱਸ. ਅਟਵਾਲ ਆਦਿ ਨੇ ਸੰਬੋਧਨ ਕੀਤਾ |
ਪਿਛਲੀ ਖ਼ਬਰ ਬੱਲੀ ਥਿੰਦ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸੰਬੰਧੀ ਥਾਣਾ ਮੁਖੀ ਨੂੰ ਕੀਤੀ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।