ਨਕੋਦਰ, 20 ਜੁਲਾਈ (ਗੁਰਵਿੰਦਰ ਸਿੰਘ)- ਵਿਧਾਨ ਸਭਾ ਹਲਕਾ ਨਕੋਦਰ ਤੋਂ ਮੌਜੂਦਾ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਪੰਜਾਬ ਵਿਧਾਨ ਸਭਾ ਵੱਲੋਂ ਮਿਤੀ 15 ਜੁਲਾਈ, 2025 ਨੂੰ ਹੋਈ ਪੰਜਾਬ ਵਿਧਾਨ ਸਭਾ ਦੀ ਬੈਠਕ ਦੌਰਾਨ 'ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ, 2025' ਸਿਲੈਕਟ ਕਮੇਟੀ ਨੂੰ ਸੌਂਪਣ ਸਬੰਧੀ ਸਰਬਸੰਮਤੀ ਨਾਲ ਪਾਸ ਹੋਏ ਪ੍ਰਸਤਾਵ ਅਨੁਸਾਰ ਇਸ ਬਿੱਲ 'ਤੇ ਸਿਲੈਕਟ ਕਮੇਟੀ ਵਿੱਚ ਕੰਮਕਾਰ ਕਰਨ ਲਈ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਮੈਂਬਰ ਬਣਾਇਆ ਗਿਆ ਹੈ | ਇਸ ਕਮੇਟੀ ਦੇ ਸਭਾਪਤੀ ਡਾ. ਇੰਦਰਬੀਰ ਸਿੰਘ ਨਿੱਜਰ ਸਾਬਕਾ ਮੰਤਰੀ ਹੋਣਗੇ | ਇਸ ਤੋਂ ਇਲਾਵਾ ਡਾ. ਅਜੇ ਗੁਪਤਾ, ਡਾ. ਅਮਨਦੀਪ ਕੌਰ ਅਰੋੜਾ, ਜਗਦੀਪ ਕੰਬੋਜ਼, ਜੰਗੀ ਲਾਲ ਮਹਾਜਨ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਸ਼੍ਰੀਮਤੀ ਨੀਨਾ ਮਿੱਤਲ, ਪ੍ਰੋ. ਬਲਜਿੰਦਰ ਕੌਰ, ਪਿ੍ੰ. ਬੁੱਧ ਰਾਮ, ਬ੍ਰਹਮ ਸ਼ੰਕਰ ਜਿੰਪਾ, ਬਲਵਿੰਦਰ ਸਿੰਘ ਧਾਲੀਵਾਲ, ਮਦਨ ਲਾਲ ਬੱਗਾ, ਮਨਪ੍ਰੀਤ ਸਿੰਘ ਇਯਾਲੀ, ਮੁਹੰਮਦ ਜ਼ਮੀਲ ਉਰ ਰਹਿਮਾਨ ਆਦਿ ਸਾਰੇ ਕਮੇਟੀ ਮੈਂਬਰ ਹੋਣਗੇ | ਸਿਲੈਕਟ ਕਮੇਟੀ ਦੇ ਮੈਂਬਰਾਂ ਨੂੰ ਉਮੀਦ ਹੈ ਕਿ ਉਹ ਇਸ ਮੁੱਦੇ 'ਤੇ ਡੂੰਘਾਈ ਨਾਲ ਵਿਚਾਰ ਕਰਨਗੇ ਤੇ ਸਮਾਜ 'ਚ ਸ਼ਾਂਤੀ ਤੇ ਸਹਿਯੋਗ ਨੂੰ ਬਰਕਰਾਰ ਰੱਖਣ ਲਈ ਯੋਗਦਾਨ ਪਾਉਣਗੇ |