16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਚੇਅਰਮੈਨ ਤੇ ਡੀ. ਸੀ. ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ <br/>

ਮੀਟਿੰਗ ਦÏਰਾਨ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਲਵਾਲ, ਚੇਅਰਮੈਨ ਚੰਦਨ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਚੇਅਰਮੈਨ ਰਮਣੀਕ ਸਿੰਘ ਰੰਧਾਵਾ, ਚੇਅਰਮੈਨ ਅੰਮਿ੍ਤਪਾਲ ਸਿੰਘ ਤੇ ਹੋਰ¢ ਤਸਵੀਰ <br/> 25-09-2025
ਜਲੰਧਰ, 24 ਸਤੰਬਰ (ਸ਼ੈਲੀ)-ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 6 ਅਤੇ 7 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ¢ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਧਾਰਮਿਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ¢ ਉਨ੍ਹਾਂ ਦੱਸਿਆ ਕਿ 6 ਅਕਤੂਬਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ ਅਤੇ 7 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਪ੍ਰਗਟ ਉਤਸਵ ਮਨਾਇਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸ਼ੋਭਾ ਯਾਤਰਾ ਵਿਚ ਪੂਰੀ ਸ਼ਰਧਾ ਤੇ ਧਾਰਮਿਕ ਭਾਵਨਾ ਨਾਲ ਸ਼ਿਰਕਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵਗੀ¢ ਡਾ. ਅਗਰਵਾਲ ਨੇ ਕਿਹਾ ਕਿ ਸ਼ੋਭਾ ਯਾਤਰਾ ਦÏਰਾਨ ਟਰੈਫਿਕ ਦੇ ਬਦਲਵੇਂ ਰੂਟ, ਵਾਹਨਾਂ ਦੀ ਢੁੱਕਵੀਂ ਪਾਰਕਿੰਗ, ਸੁਰੱਖਿਆ, ਚÏਕਾਂ ਦੀ ਸਜਾਵਟ ਅਤੇ ਹੋਰ ਸਹੂਲਤਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣਗੇ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ¢ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ¢ ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ/ਕਰਮਚਾਰੀ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਸ਼ੋਭਾ ਯਾਤਰਾ ਵਿਚ ਭਾਗ ਲੈਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ¢ ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਕਿਸੇ ਕਿਸਮ ਦੀ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ¢ ਮੇਅਰ ਵਿਨੀਤ ਧੀਰ ਨੇ ਧਾਰਮਿਕ ਸੰਗਠਨਾਂ ਨੂੰ ਉਨ੍ਹਾਂ ਦੇ ਸੁਝਾਵਾਂ 'ਤੇ ਜਲੰਧਰ ਨਗਰ ਨਿਗਮ ਵੱਲੋਂ ਜਲਦ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ¢ ਇਸ ਮÏਕੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕÏਰ, ਚੇਅਰਮੈਨ ਇੰਪਰੂਵਮੈਂਟ ਟਰੱਸਟ ਜਲੰਧਰ ਰਮਣੀਕ ਸਿੰਘ ਰੰਧਾਵਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮਿ੍ਤਪਾਲ ਸਿੰਘ, ਰਾਜਵਿੰਦਰ ਕÏਰ ਥਿਆੜਾ, ਰਾਜ ਕੁਮਾਰ ਰਾਜੂ, ਨਿਤਿਨ ਕੋਹਲੀ, ਦਿਨੇਸ਼ ਢੱਲ, ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਵੀ ਮÏਜੂਦ ਸਨ¢

ਪਿਛਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਅੰਮਿ੍ਤਸਰ ਲਈ ਜਲੰਧਰ ਤੋਂ 1000 ਤੋਂ ਜ਼ਿਆਦਾ ਬੱਸਾਂ, ਕਾਰਾਂ ਹੋਣਗੀਆਂ ਰਵਾਨਾ ਅਗਲੀ ਖ਼ਬਰ ਸੜਕ ਬਣਾਉਣ ਦਾ ਕੰਮ ਕੱਛੂਕੁੰਮੇ ਦੀ ਚਾਲੇ ਚੱਲਣ ਕਾਰਨ ਰਾਹਗੀਰ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।