27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

1 ਕਿੱਲੋ 22 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 26-09-2025
ਜਲੰਧਰ, 25 ਸਤੰਬਰ (ਐੱਮ. ਐੱਸ. ਲੋਹੀਆ)-ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ਼.) ਦੀ ਟੀਮ ਨੇ ਢਾਬੇ 'ਤੇ ਕੰਮ ਕਰਨ ਵਾਲੇ ਤੇ ਰਾਜ ਮਿਸਤਰੀ ਦੇ ਕਬਜ਼ੇ 'ਚੋਂ ਇਕ ਕਿਲੋ 22 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮਾਂ ਦੀ ਪਛਾਣ ਅਮਿਤ ਪੁੱਤਰ ਕਮਲ ਵਾਸੀ ਮੁਹੱਲਾ ਮੂਲੇ ਚੱਕ, ਗੇਟ ਭਗਤਾਂ ਵਾਲਾ, ਅੰਮਿ੍ਤਸਰ ਅਤੇ ਕਰਨਵੀਰ ਸਿੰਘ ਉਰਫ਼ ਕਰਨ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਬੋਹੜੂ, ਅੰਮਿ੍ਤਸਰ ਵਜੋਂ ਦੱਸੀ ਗਈ ਹੈ | ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਏ.ਐਨ.ਟੀ.ਐਫ਼. ਜਲੰਧਰ ਰੇਂਜ ਜਗਜੀਤ ਸਿੰਘ ਸਰੋਆ ਨੇ ਜਾਣਕਾਰੀ ਦਿੱਤੀ ਕਿ ਡੀ.ਐੱਸ.ਪੀ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਪਰਮਿੰਦਰ ਸਿੰਘ ਦੀ ਪੁਲਿਸ ਪਾਰਟੀ ਨੇ
ਜੰਡਿਆਲਾ ਗੁਰੂ ਤੋਂ ਤਰਨਤਾਰਨ ਰੋਡ 'ਤੇ ਕਾਰਵਾਈ ਕਰਦੇ ਹੋਏ ਅਮਿਤ ਦੇ ਕਬਜ਼ੇ 'ਚੋਂ 317 ਗ੍ਰਾਮ ਹੈਰੋਇਨ ਅਤੇ ਕਰਨਵੀਰ ਸਿੰਘ ਉਰਫ਼ ਕਰਨ ਦੇ ਕਬਜ਼ੇ 'ਚੋਂ 705 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮੱਢਲੀ ਤਫ਼ਤੀਸ਼ ਦੌਰਾਨ ਅਮਿਤ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੇ ਨਾਲ ਰਿਸ਼ਤੇਦਾਰਾਂ ਦੇ ਢਾਬੇ 'ਤੇ ਕੰਮ ਕਰਦਾ ਸੀ ਅਤੇ ਕਰਨਵੀਰ ਸਿੰਘ ਉਰਫ਼ ਕਰਨ ਨੇ ਦੱਸਿਆ ਕਿ ਉਹ ਰਾਜ ਮਿਸਤਰੀ ਦਾ ਕੰਮ ਕਰਦਾ ਸੀ | ਉਨ੍ਹਾਂ ਦੱਸਿਆ ਕਿ ਜ਼ਿਆਦਾ ਕਮਾਈ ਦੇ ਲਾਲਚ 'ਚ ਉਹ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਲੱਗੇ ਹਨ | ਏ.ਆਈ.ਜੀ. ਸਰੋਆ ਨੇ ਕਿਹਾ ਕਿ ਮੁਲਜ਼ਮਾਂ ਤੋਂ ਹੋਰ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਟਰਾਂਸਪੋਰਟ ਨਗਰ ਵਿਚ ਸੀਵਰੇਜ ਬੰਦ ਦੀ ਸਮੱਸਿਆ ਨੂੰ ਲੈ ਕੇ ਪ੍ਰਦਰਸ਼ਨ ਅਗਲੀ ਖ਼ਬਰ ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਥਲ ਸੈਨਾ ਕੈਂਪ 'ਚ ਕੀਤੀ ਐੱਨ.ਸੀ.ਸੀ. ਬਟਾਲੀਅਨ ਦੀ ਨੁਮਾਇੰਦਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।