28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

'ਆਪ' ਇੰਚਾਰਜ ਪਿੰਦਰ ਪੰਡੋਰੀ ਵਲੋਂ ਨੰਗਲ ਅੰਬੀਆਂ ਸਕੂਲ ਦੀਆਂ ਜ਼ਿਲ੍ਹਾ ਪੱਧਰੀ ਜੇਤੂ ਖਿਡਾਰਨਾਂ ਦਾ ਸਨਮਾਨ <br/>

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅੰਬੀਆਂ ਵਿਖੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੌਰਾਨ ਜੇਤੂ ਟੀਮਾਂ ਦਾ ਸਨਮਾਨ ਕਰਦੇ 'ਆਪ' ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਨਾਲ ਪਿ੍ੰਸੀਪਲ ਨੂਤਨ ਸ਼ਰਮਾ, ਸਕੂਲ ਇੰਚਾਰਜ ਕੁਲਦੀਪ ਕੌਰ ਤੇ ਹੋਰ | ਤਸਵੀਰ- ਸੁਖਦੀਪ ਸਿੰਘ <br/> 26-09-2025
ਸ਼ਾਹਕੋਟ, 25 ਸਤੰਬਰ (ਸੁਖਦੀਪ ਸਿੰਘ)-ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅੰਬੀਆਂ (ਸ਼ਾਹਕੋਟ) ਦੀਆਂ ਅੰਡਰ-17 ਉਮਰ ਵਰਗ ਲੜਕੀਆਂ ਦੀ ਨੈਸ਼ਨਲ ਸਟਾਇਲ ਅਤੇ ਸਰਕਲ ਸਟਾਇਲ ਕਬੱਡੀ ਦੀਆਂ ਟੀਮਾਂ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਜ਼ੋਨ ਨੰਬਰ-15 ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਕਾਮਯਾਬੀ 'ਤੇ ਪਿ੍ੰਸੀਪਲ ਨੂਤਨ ਸ਼ਰਮਾ ਅਤੇ ਸਕੂਲ ਇੰਚਾਰਜ ਕੁਲਦੀਪ ਕੌਰ ਦੀ ਅਗਵਾਈ 'ਚ ਨੰਗਲ ਅੰਬੀਆਂ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਜ਼ੋਨ ਸਕੱਤਰ ਨਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ | ਮੁੱਖ ਮਹਿਮਾਨ ਪਿੰਦਰ ਪੰਡੋਰੀ ਵਲੋਂ ਜੇਤੂ ਟੀਮਾਂ ਦੀਆਂ ਖਿਡਾਰਣਾ ਤੇ ਟੀਮ ਇੰਚਾਰਜਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਿੰਦਰ ਪੰਡੋਰੀ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਇਲਾਕੇ ਦੀਆਂ ਧੀਆਂ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਨਾਂਅ ਚਮਕਾਇਆ ਹੈ | ਉਨ੍ਹਾਂ ਖਿਡਾਰਣਾ, ਸਕੂਲ ਪ੍ਰਬੰਧਕਾਂ ਅਤੇ ਟੀਮ ਇੰਚਾਰਜਾਂ ਨੂੰ ਵਧਾਈ ਦਿੱਤੀ | ਅਖ਼ੀਰ 'ਚ ਪਿ੍ੰਸੀਪਲ ਨੂਤਨ ਸ਼ਰਮਾ ਅਤੇ ਸਕੂਲ ਇੰਚਾਰਜ ਕੁਲਦੀਪ ਕੌਰ ਵੱਲੋਂ ਮੁੱਖ ਮਹਿਮਾਨ ਪਰਮਿੰਦਰ ਸਿੰਘ ਪੰਡੋਰੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਪਰਮਜੀਤ ਸਿੰਘ ਨੰਗਲ ਅੰਬੀਆਂ, ਸਰਪੰਚ ਜਸਪਾਲ ਸਿੰਘ ਨੰਗਲ ਅੰਬੀਆਂ ਖੁਰਦ, ਸਰਪੰਚ ਗੁਰਦੇਵ ਸਿੰਘ ਕੰਨੀਆਂ ਖੁਰਦ, ਸਰਪੰਚ ਗੁਰਭੇਜ ਸਿੰਘ ਕਾਕੜਾ ਕਲਾਂ, ਪਰਮਜੀਤ ਸਿੰਘ ਮੈਂਬਰ ਪੰਚਾਇਤ, ਯਾਦਵਿੰਦਰ ਮੈਂਬਰ ਪੰਚਾਇਤ, ਹਰਪ੍ਰੀਤ ਸਿੰਘ ਮੈਂਬਰ ਪੰਚਾਇਤ, ਗੁਰਮੁੱਖ ਸਿੰਘ, ਲਵਪ੍ਰੀਤ ਸਿੰਘ, ਵਿਜੇ ਕੁਮਾਰ ਸਮਾਜ ਸੇਵਕ, ਲਵ, ਸਕੂਲ ਸਟਾਫ਼ 'ਚ ਲੈਕਚਰਾਰ ਰਵਿੰਦਰ ਸਿੰਘ, ਰਜਿੰਦਰ ਸਿੰਘ, ਰਛਪਾਲ ਕੌਰ, ਮਨਜੀਤ ਕੌਰ, ਗੁਰਿੰਦਰ ਕੌਰ, ਕੁਲਦੀਪ ਮਿੱਡਾ, ਕਰਮਜੋਤ ਕੌਰ, ਸੁਮਨ ਲਤਾ, ਰਵਿੰਦਰ ਸਿੰਘ, ਸੁਖਦੀਪ ਸਿੰਘ, ਰਸਵੀਰ ਸਿੰਘ, ਰਣਦੀਪ ਸਿੰਘ ਸੰਧੂ, ਕੁਲਵਿੰਦਰ ਸਿੰਘ, ਲਵਪ੍ਰੀਤ ਕੌਰ, ਅਮਨਦੀਪ ਸਿੰਘ, ਸੋਮਾ, ਕੈਂਪਸ ਮੈਨੇਜਰ ਮਨਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚੋਰੀ ਦੇ ਸਮਾਨ ਸਮੇਤ ਇਕ ਕਾਬੂ <br/> ਅਗਲੀ ਖ਼ਬਰ ਸੁਧਾਰ ਕਲੱਬ ਸ਼ਾਹਕੋਟ ਵਲੋਂ 7 ਰੋਜ਼ਾ ਸ਼੍ਰੀ ਰਾਮ ਲੀਲ੍ਹਾ ਸ਼ੁਰੂ ਹੋਵੇਗੀ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।