12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਲੋਕ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ-ਢਿੱਲੋਂ

ਅਜੀਤ ਡੈਸਕ 20-10-2025
ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਨੇਕ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਕੋਆਪ੍ਰੇਟਿਵ ਇੰਪਲਾਈਜ਼ ਫੈਡਰੇਸ਼ਨ ਪੰਜਾਬ ਨੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਸਮੂਹ ਪੰਜਾਬੀਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਹਰ ਸਾਲ ਪਟਾਕੇ ਚਲਾਉਣ ਨਾਲ ਵੱਡੀ ਪੱਧਰ 'ਤੇ ਪ੍ਰਦੂਸ਼ਣ ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਤੋਂ ਬਚਾਉਣ ਲਈ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ | ਸ. ਢਿੱਲੋਂ ਨੇ ਕਿਹਾ ਕਿ ਲੋਕਾਂ ਨੂੰ ਘੱਟ ਸ਼ੋਰ ਤੇ ਧੂੰਏਾ ਵਾਲੇ ਪਟਾਕਿਆਂ ਦੀ ਵਰਤੋਂ ਕਰਦੇ ਹੋਏ ਜਿੰਨਾ ਹੋ ਸਕੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਖੁਸ਼ੀਆਂ ਤੇ ਰੌਸ਼ਨੀਆਂ ਦੇ ਇਸ ਤਿਉਹਾਰ ਨੂੰ ਆਪਸੀ ਪਿਆਰ ਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ |ਾ
ਪਿਛਲੀ ਖ਼ਬਰ ਪਿੰਡ ਪਚਰੰਗਾ ਵਿਖੇ ਹੋਈਆਂ ਤਹਿਸੀਲ ਪੱਧਰੀ ਖੇਡਾਂ ਵਿੱਚ ਰਾਣੀ ਭੱਟੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਡਾ. ਅਨੂਪ ਅਬਰੋਲ ਬਾਲ ਸੰਸਾਰ ਕੇਂਦਰ ਵਿਖੇ ਸਮਾਜ ਸੇਵੀ ਜਥੇਬੰਦੀਆਂ ਨੇ ਮਨਾਇਆ ਦੀਵਾਲੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।