13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਝੋਨੇ ਦਾ ਝਾੜ ਘਟਣ 'ਤੇ ਸਰਕਾਰ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ-ਦੋਨਾ, ਭਿੰਦਾ <br/>

ਪ੍ਰਤਾਪਪੁਰਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸੰਬੰਧੀ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਿਲ ਕਰਦੇ ਹੋਏ ਬੀ.ਕੇ.ਯੂ. ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰਾ ਦੋਨਾ, ਪਰਮਿੰਦਰ ਸਿੰਘ ਭਿੰਦਾ, ਸਤਵੰਤ ਸਿੰਘ ਕੋਟਲਾ, ਸੌਦਾਗਰ ਖਾਨ ਤੇ ਹੋਰ | ਅਜੀਤ ਤਸਵੀਰ <br/> 20-10-2025
ਜਲੰਧਰ, 19 ਅਕਤੂਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਦੀ ਅਗਵਾਈ ਹੇਠ ਕਿਸਾਨ ਆਗੂਆਂ ਵਲੋਂ ਅੱਜ ਪ੍ਰਤਾਪਪੁਰਾ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਪ੍ਰਤਾਪਪੁਰਾ ਅਨਾਜ ਮੰਡੀ ਵਿੱਚ ਕਿਸਾਨਾਂ ਦੇ ਨਾਲ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੰਡੀ 'ਚ ਇਲੈਕਟ੍ਰੋਨਿਕ ਕੰਡਾ ਨਾ ਹੋਣ ਕਾਰਨ ਕਿਸਾਨਾਂ ਨੂੰ ਤੁਲਾਈ ਸੰਬੰਧੀ ਕਈ ਤਰ੍ਹਾਂ ਦੇ ਖਦਸ਼ੇ ਹਨ | ਇਸ ਸੰਬੰਧੀ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਲੈਕਟ੍ਰੋਨਿਕ ਕੰਡਾ ਮੰਡੀ ਦੇ ਵਿੱਚ ਹੀ ਹੈ ਪਰ ਮੌਕੇ 'ਤੇ ਮੌਜੂਦ ਕਰਮਚਾਰੀਆਂ ਨੇ ਦੱਸਿਆ ਕਿ ਕੰਡਾ ਪਿਛਲੇ ਕਈ ਦਿਨਾਂ ਤੋਂ ਖਰਾਬ ਹੈ | ਜਿਸ 'ਤੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ ਨੇ ਕੰਡੇ ਨੂੰ ਜਲਦ ਤੋਂ ਜਲਦ ਠੀਕ ਕਰਵਾਉਣ ਲਈ ਕਿਹਾ | ਇਸੇ ਤਰ੍ਹਾਂ ਉਨ੍ਹਾਂ ਮੰਡੀ ਦੇ ਦੌਰੇ ਦੌਰਾਨ ਦੇਖਿਆ ਕਿ ਬਾਥਰੂਮਾਂ ਨੂੰ ਵੀ ਤਾਲੇ ਲੱਗੇ ਹੋਏ ਸਨ, ਜਿਸ 'ਤੇ ਜ਼ਿਲ੍ਹਾ ਪ੍ਰਧਾਨ ਨੇ ਤੁਰੰਤ ਅਧਿਕਾਰੀਆਂ ਨਾਲ ਗੱਲ ਕਰਕੇ ਬਾਥਰੂਮਾਂ ਨੂੰ ਲੱਗੇ ਤਾਲੇ ਖੁੱਲ੍ਹਵਾਏ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਨੂੰ ਤੁਰੰਤ 200 ਰੁਪਏ ਬੋਨਸ ਦਾ ਐਲਾਨ ਕਰੇ | ਉਨ੍ਹਾਂ ਮੰਗ ਕੀਤੀ ਕਿ ਨਮੀ ਦੀ ਸ਼ਰਤ 17 ਤੋਂ ਵਧਾ ਕੇ 20 ਫੀਸਦੀ ਕੀਤੀ ਜਾਵੇ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸਤਵੰਤ ਸਿੰਘ ਕੋਟਲਾ, ਬਲਾਕ ਪ੍ਰਧਾਨ ਸੋਦਾਗਰ ਖਾਨ, ਗੁਰਸ਼ਰਨਜੀਤ ਸਿੰਘ ਲੰਬੜਦਾਰ, ਸੁਖਪਾਲ ਸਿੰਘ ਸੰਧੂ ਉਦੋਪੁਰ, ਸ਼ਿਵਰਾਜ ਸਿੰਘ ਸੰਧੂ, ਹਰਵਿੰਦਰ ਸਿੰਘ ਉਦੋਪੁਰ, ਤੋਗਾ ਸਿੰਘ ਧੀਣਾ, ਸੁਖਵਿੰਦਰ ਸਿੰਘ ਲੱਲੀਆਂ ਤੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ |

ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ <br/>... ਅਗਲੀ ਖ਼ਬਰ ਪਿੰਡ ਪਚਰੰਗਾ ਵਿਖੇ ਹੋਈਆਂ ਤਹਿਸੀਲ ਪੱਧਰੀ ਖੇਡਾਂ ਵਿੱਚ ਰਾਣੀ ਭੱਟੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।