13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰਵਾਇਆ ਵਿਸ਼ੇਸ਼ ਗੁਰਮਤਿ ਸਮਾਗਮ <br/>

ਅਜੀਤ ਡੈਸਕ 20-10-2025
ਜਲੰਧਰ, 19 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਹਿੰਦ ਦੀ ਚਾਦਰ ਨÏਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਨਾਲ ਤਿੰਨ ਸਿੱਖ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਹਫ਼ਤਾਵਾਰੀ ਦੀਵਾਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸ਼ਬਦੀ ਜਥਾ ਜਲੰਧਰ ਵਲੋਂ ਸੰਪੂਰਨ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ¢ ਉਪਰੰਤ ਬੇਅੰਤ ਸਿੰਘ ਸਰਹੱਦੀ ਨੇ ਜਥੇ ਦਾ ਧੰਨਵਾਦ ਕਰਦਿਆਂ ਆਪਣੇ ਵੀਚਾਰ ਸੰਗਤਾਂ ਨਾਲ ਸਾਂਝੇ ਕੀਤੇ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਅਤੇ ਸਰਹੱਦੀ, ਧਾਰਮਿਕ ਕਮੇਟੀ ਦੇ ਚੇਅਰਮੈਨ ਦਵਿੰਦਰ ਸਿੰਘ ਰਹੇਜਾ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਹੇਅਰ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਹਰਬੰਸ ਸਿੰਘ, ਗੁਰਜੀਤ ਸਿੰਘ ਪੋਪਲੀ, ਸੁਖਬੀਰ ਸਿੰਘ, ਬਿਸ਼ਨ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ ਸਨ¢

ਪਿਛਲੀ ਖ਼ਬਰ ਦੋਆਬਾ ਖ਼ਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ ਵਲੋਂ ਸਾਲਾਨਾ ਜਾਗਰਣ 25 ਨੂੰ <br/> ਅਗਲੀ ਖ਼ਬਰ ਝੋਨੇ ਦਾ ਝਾੜ ਘਟਣ 'ਤੇ ਸਰਕਾਰ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ-ਦੋਨਾ, ਭਿੰਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।