13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸੰਤ ਸੀਚੇਵਾਲ ਵਲੋਂ 25 ਪਿੰਡਾਂ ਨੂੰ ਦੀਵਾਲੀ ਦਾ ਤੋਹਫ਼ਾ, ਪਾਣੀ ਵਾਲੀਆਂ ਟੈਂਕੀਆਂ ਦਿੱਤੀਆਂ <br/>

ਵੱਖ-ਵੱਖ ਪਿੰਡਾਂ ਲਈ ਸਟੀਲ ਦੀਆਂ ਟੈਂਕੀਆਂ ਨੂੰ ਰਵਾਨਾ ਕਰਦੇ ਹੋਏ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਪਤਵੰਤੇ | ਤਸਵੀਰ: ਬਾਂਸਲ <br/> 20-10-2025
ਸ਼ਾਹਕੋਟ, 19 ਅਕਤੂਬਰ (ਨਗਿੰਦਰ ਸਿੰਘ ਬਾਂਸਲ)-ਉੱਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਜਲੰਧਰ ਅਤੇ ਕਪੂਰਥਲਾ ਜ਼ਿਲਿ੍ਹਆਂ ਦੇ 25 ਵੱਖ ਵੱਖ ਪਿੰਡਾਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਸਟੀਲ ਦੀਆਂ ਪਾਣੀ ਵਾਲੀਆਂ ਟੈਂਕੀਆਂ ਸੌਂਪੀਆਂ ਗਈਆਂ ਇਹ ਟੈਂਕੀਆਂ ਨਿਰਮਲ ਕੁਟੀਆ ਸੀਚੇਵਾਲ (ਸ਼ਾਹਕੋਟ) ਅਤੇ ਸੁਲਤਾਨਪੁਰ ਲੋਧੀ ਤੋਂ ਰਵਾਨਾ ਕੀਤੀਆਂ ਗਈਆਂ | ਸੰਤ ਸੀਚੇਵਾਲ ਨੇ ਦੱਸਿਆ ਕਿ ਪਵਿੱਤਰ ਕਾਲੀ ਵੇਈਾ ਦੀ ਸਫ਼ਾਈ ਦੀ ਸੇਵਾ ਦੇ 25 ਸਾਲ ਪੂਰੇ ਹੋਣ ਦੇ ਮੌਕੇ 'ਤੇ ਇਹ ਟੈਂਕੀਆਂ ਪਿੰਡਾਂ ਨੂੰ ਦਿੱਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ ਉਨ੍ਹਾਂ ਵੱਲੋਂ ਆਪਣੇ ਅਖ਼ਤਿਆਰੀ ਫੰਡ ਵਿੱਚੋਂ 7.5 ਕਰੋੜ ਦੀ ਗ੍ਰਾਂਟ ਨਾਲ 215 ਪਾਣੀ ਵਾਲੀਆਂ ਟੈਂਕੀਆਂ ਪੰਜਾਬ ਭਰ ਦੇ ਪਿੰਡਾਂ ਵਿੱਚ ਵੰਡੀਆਂ ਗਈਆਂ ਹਨ | ਪਿੰਡਾਂ ਦੇ ਸਰਪੰਚਾਂ ਨੇ ਕਿਹਾ ਕਿ ਇਨ੍ਹਾਂ ਸਟੀਲ ਦੀਆਂ ਟੈਂਕੀਆਂ ਨਾਲ ਪਾਣੀ ਦੀ ਕਮੀ ਦੂਰ ਹੋਵੇਗੀ, ਬੂਟਿਆਂ ਨੂੰ ਪਾਣੀ ਲਗਾਉਣ ਤੇ ਅੱਗ ਬੁਝਾਉਣ ਵਿੱਚ ਵੀ ਮੱਦਦ ਮਿਲੇਗੀ | ਇਸ ਮੌਕੇ ਸੰਤ ਸੀਚੇਵਾਲ ਨੇ ਸਮੂਹ ਸੰਗਤਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ | ਉਹਨਾਂ ਦੱਸਿਆ ਕਿ ਜਲਦੀ ਹੀ ਹੋਰ 50 ਟੈਂਕੀਆਂ ਵੀ ਪਿੰਡਾਂ ਨੂੰ ਦਿੱਤੀਆਂ ਜਾਣਗੀਆਂ, ਜਿਸ ਵਿੱਚ ਦਲਿਤ ਭਾਈਚਾਰੇ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ | ਇਸ ਮੌਕੇ ਸੁਰਜੀਤ ਸਿੰਘ ਸ਼ੰਟੀ, ਵਾਈਸ ਚੇਅਰਮੈਨ ਹਰਜਿੰਦਰ ਸਿੰਘ, ਪੰਚਾਇਤ ਸੈਕਟਰੀ ਜਸਵਿੰਦਰ ਸਿੰਘ ਤੇ ਇਲਾਕੇ ਦੇ ਕਈ ਪਿੰਡਾਂ ਦੇ ਪੰਚ-ਸਰਪੰਚ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਨਾਮਲੂਮ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਦਿਵਿਆ ਜਯੋਤੀ ਸਕੂਲ ਸ਼ਾਹਕੋਟ 'ਚ ਮਨਾਇਆ ਦੀਵਾਲੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।