13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬਿੱਲੀ ਬੜੈਚ ਅਕੈਡਮੀ ਦੇ ਬੱਚਿਆਂ ਨੂੰ ਗੁਰਦੁਆਰਾ ਸ੍ਰੀ ਬੁਲੰਦਪੁਰੀ ਸਾਹਿਬ ਦੇ ਕਰਵਾਏ ਦਰਸ਼ਨ <br/>

ਸ਼ਬਦ ਤੇ ਕਵੀਸ਼ਰੀ ਗਾਇਨ 'ਚੋਂ ਸਰਟੀਫ਼ਿਕੇਟ ਹਾਸਲ ਕਰਨ ਵਾਲੇ ਬਿੱਲੀ ਬੜੈਚ ਅਕੈਡਮੀ ਦੇ ਬੱਚਿਆਂ ਨਾਲ ਪਿ੍ੰਸੀਪਲ ਸਤਿੰਦਰ ਸਿੰਘ ਤੇ ਸਟਾਫ਼ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 20-10-2025
ਮਲਸੀਆਂ, 19 ਅਕਤੂਬਰ (ਦਲਜੀਤ ਸਿੰਘ ਸਚਦੇਵਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਸੈਦਰਾਣਾ ਸਾਹਿਬ ਦੇ ਪ੍ਰਧਾਨ ਬਾਬਾ ਗੁਰਮੇਜ ਸਿੰਘ ਤੇ ਪਿ੍ੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਅਕੈਡਮੀ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਬੁਲੰਦਪੁਰੀ ਸਾਹਿਬ ਦੇ ਦਰਸ਼ਨ ਕਰਵਾਏ ਗਏ | ਇਸ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਸੰਪੂਰਨ ਸਮਾਗਮ ਹੋਇਆ | ਇਸ ਸਮਾਗਮ ਵਿਚ ਅਕੈਡਮੀ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਦੁਆਰਾ ਗੁਰਦੁਆਰਾ ਸਾਹਿਬ ਵਿਖੇ ਸ਼ਬਦ ਗਾਇਨ, ਕਵੀਸ਼ਰੀ ਗਾਇਨ ਤੇ ਪਾਠ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲਖਵੀਰ ਸਿੰਘ, ਕੁਲਜੀਤ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਮਿ੍ਤਕ ਦੇਹ ਨਕੋਦਰ ਮੋਰਚਰੀ 'ਚ ਰਖਵਾਈ ਅਗਲੀ ਖ਼ਬਰ ਨਾਮਲੂਮ ਵਿਅਕਤੀ ਦੀ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।