25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਬਸਪਾ ਨੇ ਐਡਵੋਕੇਟ ਪਿ੍ਤਪਾਲ ਸਿੰਘ ਨੂੰ ਜਲੰਧਰ ਵੈਸਟ ਦਾ ਇੰਚਾਰਜ ਲਗਾਇਆ

ਅਜੀਤ ਡੈਸਕ 03-11-2025
ਜਲੰਧਰ, 2 ਨਵੰਬਰ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਉੱਘੇ ਵਕੀਲ ਐਡਵੋਕੇਟ ਪਿ੍ਤਪਾਲ ਸਿੰਘ ਨੂੰ ਪਾਰਟੀ ਦਾ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਬਸਪਾ ਦੇ ਸੂਬਾ ਦਫਤਰ ਵਿਖੇ ਇਸ ਨਿਯੁਕਤੀ ਦਾ ਐਲਾਨ ਐਤਵਾਰ ਨੂੰ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤਾ | ਵਿਧਾਨ ਸਭਾ ਹਲਕਾ ਜਲੰਧਰ ਵੈਸਟ ਦੀ ਇਕ ਮੀਟਿੰਗ ਬਸਪਾ ਦੇ ਸੂਬਾ ਦਫਤਰ ਵਿਖੇ ਰੱਖੀ ਗਈ ਸੀ | ਇਸ ਦੌਰਾਨ ਡਾ. ਅਵਤਾਰ ਸਿੰਘ ਕਰੀਮਪੁਰੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਡਾ. ਕਰੀਮਪੁਰੀ ਨੇ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦਾ ਸੁਨੇਹਾ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਦਿੱਤਾ ਅਤੇ 'ਪੰਜਾਬ ਸੰਭਾਲੋ' ਮੁਹਿੰਮ ਨੂੰ ਘਰ-ਘਰ ਤੱਕ ਲੈ ਕੇ ਜਾਣ ਲਈ ਪਾਰਟੀ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਲਗਾਈਆਂ | ਇਸ ਦੌਰਾਨ ਐਡਵੋਕੇਟ ਪਿ੍ਤਪਾਲ ਸਿੰਘ ਨੂੰ ਬਸਪਾ ਵਲੋਂ ਵਿਧਾਨਸਭਾ ਹਲਕਾ ਜਲੰਧਰ ਵੈਸਟ ਦਾ ਇੰਚਾਰਜ ਲਗਾਇਆ | ਜ਼ਿਕਰਯੋਗ ਹੈ ਕਿ ਐਡਵੋਕੇਟ ਪਿ੍ਤਪਾਲ ਸਿੰਘ ਇਕ ਨਾਮਵਰ ਵਕੀਲ ਹਨ, ਜੋ ਕਿ ਜ਼ਿਲ੍ਹਾ ਜਲੰਧਰ ਬਾਰ ਐਸੋਸੀਏਸ਼ਨ ਦੇ ਸਕੱਤਰ ਵੀ ਰਹਿ ਚੁੱਕੇ ਹਨ | ਇਸ ਤੋਂ ਇਲਾਵਾ ਜਿੱਥੇ ਉਹ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਰਹੇ ਹਨ, ਉਥੇ ਉਹ ਸਮਾਜਿਕ ਖੇਤਰ ਵਿਚ ਵੀ ਲਗਾਤਾਰ ਲੋਕ ਮੁੱਦਿਆਂ 'ਤੇ ਕੰਮ ਕਰਦੇ ਆ ਰਹੇ ਹਨ | ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਪਿਤਾ ਬਲਬੀਰ ਸਿੰਘ ਦੀ ਵਿਰਾਸਤ ਨੂੰ ਵੀ ਅੱਗੇ ਵਧਾਇਆ ਹੈ | ਬਲਬੀਰ ਸਿੰਘ ਨੇ ਵੀ ਕਾਫੀ ਲੰਬੇ ਸਮੇਂ ਤੱਕ ਬਸਪਾ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਤੇ ਉਹ ਪਾਰਟੀ ਵਲੋਂ ਜੰਮੂ ਕਸ਼ਮੀਰ ਦੇ ਇੰਚਾਰਜ ਵੀ ਰਹੇ ਹਨ | ਇਸ ਤੋਂ ਇਲਾਵਾ ਐਡਵੋਕੇਟ ਪਿ੍ਤਪਾਲ ਸਿੰਘ ਦੇ ਪਿਤਾ ਬਾਮਸੇਫ ਵਿਚ ਵੀ ਕਾਫੀ ਸਰਗਰਮ ਭੂਮਿਕਾ ਨਿਭਾ ਚੁੱਕੇ ਹਨ | ਐਡਵੋਕੇਟ ਪਿ੍ਤਪਾਲ ਸਿੰਘ ਨੇ ਆਪਣੀ ਨਿਯੁਕਤੀ 'ਤੇ ਬਸਪਾ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਦੌਰਾਨ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਹਰਜਿੰਦਰ ਕੌਰ ਕਰੀਮਪੁਰੀ, ਸੂਬਾ ਕੈਸ਼ੀਅਰ ਪਰਮਜੀਤ ਮੱਲ, ਕੌਂਸਲਰ ਦਵਿੰਦਰ ਗੋਗਾ, ਵਿਜੇ ਯਾਦਵ, ਅਸ਼ੋਕ ਗੋਖਾ, ਸ੍ਰੀ ਭੱਟੀ, ਹਰਮੇਸ਼ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜ਼ੂਦ ਸਨ |
ਪਿਛਲੀ ਖ਼ਬਰ ਉੱਤਰੀ ਹਲਕੇ ਦੀਆਂ ਬੰਦ ਸੀਵਰੇਜ ਸਮੇਤ ਹੋਰ ਕੰਮਾਂ ਦੀਆਂ ਫਾਈਲਾਂ ਤਲਬ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਨਗਰ ਵਿਚ ਕਈ ਦਿਨਾਂ ਤੋਂ ਸੀਵਰੇਜ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।