ਜਲੰਧਰ, 2 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਨਸ਼ੇ ਦੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੰਨ੍ਹੀ ਉਰਫ਼ ਸਿਧਾਰਥ ਵਾਸੀ ਬਸਤੀ ਸ਼ੇਖ, ਜਲੰਧਰ ਨੂੰ 5 ਮਹੀਨੇ 10 ਦਿਨ ਦੀ ਕੈਦ ਅਤੇ 2500 ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 21 ਮਈ 2025 ਨੂੰ ਥਾਣਾ 7 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |