25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਸਜਾਏ ਨਗਰ ਕੀਰਤਨ ਦਾ 13 ਨੂੰ ਜਲੰਧਰ ਪੁੱਜਣ 'ਤੇ ਕੀਤਾ ਜਾਵੇਗਾ ਭਰਵਾਂ ਸਵਾਗਤ-ਮੰਨਣ

ਅਜੀਤ ਡੈਸਕ 03-11-2025
ਜਲੰਧਰ, 2 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ, ਭਾਈ ਦਿਆਲਾ ਦੀ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦੇਸ਼ ਭਰ ਦਾ ਸਫ਼ਰ ਤੈਅ ਕਰਦੇ ਹੋਏ 13 ਨਵੰਬਰ ਨੂੰ ਜਲੰਧਰ ਸ਼ਹਿਰ ਵਿਚ ਪੁੱਜ ਰਿਹਾ ਹੈ | ਨਗਰ ਕੀਰਤਨ ਦਾ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸੇਵਾ ਸੁਸਾਇਟੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਦੁਆਰਾ ਸਿੰਘ ਸਭਾ ਇੰਡਸਟਰੀ ਏਰੀਆ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਰਣਜੀਤ ਸਿੰਘ ਰਾਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਵਲੋਂ ਜਾਰੀ ਇਕ ਪੈੱ੍ਰਸ ਬਿਆਨ 'ਚ ਕੀਤਾ | ਉਨ੍ਹਾਂ ਕਿਹਾ ਕਿ ਨਗਰ ਕੀਰਤਨ 13 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਕਰਤਾਰਪੁਰ ਜਲੰਧਰ ਤੋਂ ਸਵੇਰੇ 7 ਵਜੇ ਚੱਲੇਗਾ ਜੋ ਬਿਧੀਪੁਰ ਫਾਟਕ, ਮਕਸੂਦਾਂ ਚÏਕ ਤੇ ਭਗਤ ਸਿੰਘ ਕਾਲੋਨੀ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇੰਡਸਟਰੀ ਏਰੀਆ ਵਿਖੇ 9 ਵਜੇ ਪੁੱਜੇਗਾ ਜਿਥੇ ਵੱਖ-ਵੱਖ ਜਥੇਬੰਦੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਤੇ ਹੋਰ ਸੀਨੀਅਰ ਅਧਿਕਾਰੀ ਪਹੁੰਚ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਨਗੇ | ਉਪਰੰਤ ਨਗਰ ਕੀਰਤਨ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ, ਗੁਰਦੁਆਰਾ ਸਿੰਘ ਸਭਾ ਪ੍ਰੀਤ ਨਗਰ, ਦੁਆਬਾ ਚੌਕ, ਕਿਸ਼ਨਪੁਰਾ ਚੌਕ ਤੋ ਫਾਟਕ ਰਾਹੀਂ ਅੱਡਾ ਹੁਸ਼ਿਆਰਪੁਰ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ, ਗੁਰਦੁਆਰਾ ਪੰਜ ਪੀਰ, ਭਗਤ ਸਿੰਘ ਚÏਕ, ਫਗਵਾੜਾ ਗੇਟ, ਮਿਲਾਪ ਚÏਕ, ਕੰਪਨੀ ਬਾਗ਼, ਭਗਵਾਨ ਵਾਲਮੀਕਿ ਚੌਕ, ਡਾ. ਅੰਬੇਡਕਰ ਚੌਂਕ ਅਤੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਚÏਕ ਤੋਂ ਸਿੱਧਾ ਬੱਸ ਅੱਡੇ ਰਾਹੀਂ ਰਾਮਾ ਮੰਡੀ ਤੋਂ ਹੁੰਦਾ ਹੋਇਆ ਫਗਵਾੜਾ ਵਿਖੇ ਰਾਤ ਨੂੰ ਵਿਸ਼ਰਾਮ ਕਰੇਗਾ | ਜਥੇਦਾਰ ਮੰਨਣ ਨੇ ਕਿਹਾ ਹਿੰਦੂ ਧਰਮ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਗੁਰੂ ਸਾਹਿਬ ਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਸਿੱਖਾਂ ਦੀ ਕੁਰਬਾਨੀ ਦੀ ਮਿਸਾਲ ਦੁਨੀਆ ਭਰ 'ਚ ਕਿਤੇ ਨਹੀਂ ਮਿਲਦੀ | ਇਸ ਮਹਾਨ ਕੁਰਬਾਨੀ ਨੂੰ ਸਿੱਜਦਾ ਕਰਨ ਲਈ ਸਮੁੱਚੇ ਸੰਸਾਰ ਦੀਆਂ ਸੰਗਤਾਂ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਵੱਡੇ ਪੱਧਰ 'ਤੇ ਮਨਾ ਰਹੀਆਂ ਹਨ |
ਪਿਛਲੀ ਖ਼ਬਰ ਸਬ-ਜੂਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਟਰਾਇਲ ਕੱਲ੍ਹ ਰੇਲਵੇ ਸਟੇਸ਼ਨ ਦੇ ਸਾਹਮਣੇ ਸਰਾਂ ਵਿਖੇ ਹੋਣਗੇ-ਵਿਕਾਸ ਸ਼ਰਮ... ਅਗਲੀ ਖ਼ਬਰ ਖੇਡਾਂ ਦੀ ਪ੍ਰਫੁੱਲਤਾ ਲਈ ਹਰ ਤਰ੍ਹਾਂ ਦਾ ਸਹਿਯੋਗ ਕਰਦੇ ਰਹਾਂਗੇ-ਅਮੋਲਕ ਸਿੰਘ ਗਾਖ਼ਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।