ਮਲਸੀਆਂ, 2 ਨਵੰਬਰ (ਦਲਜੀਤ ਸਿੰਘ ਸਚਦੇਵਾ)-ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਤੇ ਸੀਨੀਅਰ ਆਗੂ ਰਾਣਾ ਹਰਦੀਪ ਸਿੰਘ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਲੋਕ ਤਰਨ ਤਾਰਨ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਜਿਤਾਉਣਗੇ, ਕਿਉਂਕਿ ਲੋਕ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਖ਼ੁਸ਼ ਹਨ | ਉਨ੍ਹਾਂ ਕਿਹਾ ਕਿ ਲੋਕ 'ਆਪ' ਤੇ ਕਾਂਗਰਸ ਤੋਂ ਅੱਕ ਚੁੱਕੇ ਹਨ ਤੇ ਹੁਣ ਭਾਜਪਾ ਨੂੰ ਮੌਕਾ ਦੇਣਾ ਚਾਹੁੰਦੇ ਹਨ | ਰਾਣਾ ਨੇ ਕਿਹਾ ਕਿ ਮੌਜੂਦਾ 'ਆਪ' ਸਰਕਾਰ ਵਲੋਂ ਆਪਣੇ ਵਾਅਦੇ ਪੂਰੇ ਨਾ ਕਰਨ ਕਰਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਲੋਕ ਜ਼ਿਮਨੀ ਚੋਣ 'ਚ ਸਰਕਾਰ ਨੂੰ ਸਬਕ ਸਿਖਾਉਣਗੇ | ਉਨ੍ਹਾਂ ਕਿਹਾ ਕਿ ਭਾਜਪਾ ਇਕ ਵਿਕਾਸ ਪੱਖੀ ਪਾਰਟੀ ਹੈ ਤੇ ਭਾਜਪਾ ਹੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਲੋਕ ਤਰਨ ਤਾਰਨ ਹਲਕੇ ਦੇ ਵਿਕਾਸ ਲਈ ਭਾਜਪਾ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ | ਇਸ ਮੌਕੇ ਸ਼ੰਮੀ ਲੋਹੀਆਂ, ਜੱਗਾ ਕੰਨੀਆਂ, ਪ੍ਰਦੀਪ ਮੇਦਾ, ਅੰਮਿ੍ਤਪਾਲ ਸਿੰਘ ਜੋਨਾ ਮਲਸੀਆਂ, ਨੈਨਦੀਪ ਸਿੰਘ, ਕਮਲ ਨਾਹਰ ਸਾਬਕਾ ਐੱਮ.ਸੀ, ਹਰਦੇਵ ਸਿੰਘ ਪੀਟਾ ਸਾਬਕਾ ਐੱਮ. ਸੀ., ਪਰਮਜੀਤ ਸਿੰਘ, ਜਸਵੰਤ ਸਿੰਘ, ਅਮਰਜੀਤ ਸਿੰਘ, ਰਜਿੰਦਰ ਲਸੂੜੀ, ਗੌਤਮ ਸ਼ਾਹਕੋਟ, ਬਲਵਿੰਦਰ ਸਿੰਘ ਰੂਪੇਵਾਲ, ਜਗਤਾਰ ਮੇਦਾ, ਅਮਰਜੀਤ ਪਟਵਾਰੀ, ਕੁਲਵਿੰਦਰ ਬਾਣੀਆਂ, ਅਨਿਲ ਗੋਇਲ, ਅੰਮਿ੍ਤ ਲਾਲ ਆਦਿ ਹਾਜ਼ਰ ਸਨ |