07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਆਉਂਦੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰਨ ਦਾ ਦਿੱਤਾ ਸੱਦਾ ਪੰਜਾਬ ਯੂਥ ਕਾਂਗਰਸ ਦੇ ਨਵਨਿਯੁਕਤ ਇੰਚਾਰਜ ਡਾ. ਰੰਜਨ ਦਾ ਜਲੰਧਰ ਪੁੱਜਣ 'ਤੇ ਨਿੱਘਾ ਸਵਾਗਤ

ਅਜੀਤ ਡੈਸਕ 04-11-2025
ਜਲੰਧਰ, 3 ਨਵੰਬਰ (ਜਸਪਾਲ ਸਿੰਘ)-ਪੰਜਾਬ ਯੂਥ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਡਾ. ਸਮਰਿਤੀ ਰੰਜਨ ਦਾ ਪਹਿਲੀ ਵਾਰ ਜਲੰਧਰ ਆਉਣ 'ਤੇ ਯੂਥ ਕਾਂਗਰਸ ਵਲੋਂ ਸਥਾਨਕ ਕਾਂਗਰਸ ਭਵਨ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਹਨੀ ਜੋਸ਼ੀ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ਼ਹਿਰੀ ਅਤੇ ਦਿਹਾਤੀ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਵੱਡੀ ਗਿਣਤੀ 'ਚ ਮੌਜੂਦ ਸਨ | ਇਸ ਮੌਕੇ ਯੂਥ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਸਮਰਿਤੀ ਰੰਜਨ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ ਤੇ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਹੀ ਪਾਰਟੀ ਨੂੰ ਸੱਤਾ ਤੱਕ ਲੈ ਕੇ ਜਾਂਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਸੂਬੇ ਅੰਦਰ ਨੌਜਵਾਨਾਂ ਨੂੰ ਲਾਮਬੰਦ ਕਰਕੇ ਪਾਰਟੀ ਨਾਲ ਜੋੜਨ ਦਾ ਕੰਮ ਕਰ ਰਹੀ ਹੈ ਤੇ ਜਲਦ ਹੀ ਇਸ ਮੁਹਿੰਮ ਨੂੰ ਪਿੰਡ-ਪਿੰਡ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਵਰਗ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜ ਕੇ ਉਨ੍ਹਾਂ ਨੂੰ ਜਥੇਬੰਦੀ 'ਚ ਢੁੱਕਵੀਂ ਥਾਂ ਦਿੱਤੀ ਜਾਵੇਗੀ | ਇਸ ਮੌਕੇ ਉਨ੍ਹਾਂ ਤਰਨ ਤਾਰਨ ਉਪ ਚੋਣ ਅਤੇ ਆਉਂਦੀਆਂ 2027 ਦੀਆਂ ਰਾਜ ਵਿਧਾਨ ਸਭਾ ਚੋਣਾਂ ਲਈ ਯੂਥ ਕਾਂਗਰਸ ਨੂੰ ਹੁਣ ਤੋਂ ਕਮਰਕੱਸੇ ਕਰਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਸੂਬੇ ਦੀ ਮੌਜੂਦਾ 'ਆਪ' ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਤੇ ਅਜਿਹੇ 'ਚ ਰਾਜ ਦੇ ਲੋਕਾਂ ਕੋਲ ਕਾਂਗਰਸ ਦੀ ਇਕੋ ਇਕ ਬਦਲ ਹੈ | ਇਸ ਮੌਕੇ ਹਨੀ ਜੋਸ਼ੀ ਨੇ ਭਰੋਸਾ ਦਿੱਤਾ ਕਿ ਜਲੰਧਰ ਸ਼ਹਿਰੀ ਤੇ ਦਿਹਾਤੀ ਯੂਥ ਕਾਂਗਰਸ ਦੇ ਆਗੂ ਤੇ ਵਰਕਰ ਪੂਰੀ ਸ਼ਿੱਦਤ ਨਾਲ ਆਉਂਦੀਆਂ ਰਾਜ ਵਿਧਾਨ ਸਭਾ ਦੀਆਂ ਚੋਣਾਂ ਦੀ ਤਿਆਰੀ 'ਚ ਲੱਗੇ ਹੋਏ ਹਨ ਤੇ ਆਉਣ ਵਾਲੇ ਦਿਨਾਂ 'ਚ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਦੀਪਕ ਖੋਸਲਾ ਅਮਨ ਸਲੈਚ, ਰਾਹੁਲ ਕਾਲੀਆ, ਗੈਰੀ ਕੋਟਲੀ, ਰਣਦੀਪ ਲੱਕੀ ਸੰਧੂ, ਸੌਰਭ ਉੱਪਲ, ਪ੍ਰਣਵ ਕਿਰਪਾਲ, ਸ਼ੁਭਮ ਪਾਠਕ, ਗਗਨ ਔਜਲਾ, ਗੁਰੂ ਬਾਹੀਆ, ਯਸ਼ ਕੋਟ ਤੇ ਸੁੱਖਾ ਅਜਤਾਨੀ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਯੂਥ ਕਾਂਗਰਸ ਦੇ ਨਵਨਿਯੁਕਤ ਇੰਚਾਰਜ ਡਾ. ਰੰਜਨ ਦਾ ਜਲੰਧਰ ਪੁੱਜਣ 'ਤੇ ਨਿੱਘਾ ਸਵਾਗਤ ਅਗਲੀ ਖ਼ਬਰ ਗੁਰੂ ਨਾਨਕ ਫਾਊਾਡੇਸ਼ਨ ਸਕੂਲ ਦੇ ਵਿਦਿਆਰਥੀ ਤੇ ਸਟਾਫ਼ ਮੈਂਬਰ ਹੋਏ ਨਗਰ ਕੀਰਤਨ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।