07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਵਿਦੇਸ਼ ਬੈਠੇ ਦਾ ਡਰਾਈਵਿੰਗ ਲਾਇਸੈਂਸ ਬਣਾਉਣ ਦੀ ਪ੍ਰਮੁੱਖ ਸਕੱਤਰ ਨੂੰ ਸ਼ਿਕਾਇਤ

ਅਜੀਤ ਡੈਸਕ 04-11-2025
ਜਲੰਧਰ, 3 ਨਵੰਬਰ (ਸ਼ਿਵ)- ਆਰ. ਟੀ. ਆਈ. ਐਕਟੀਵਿਸਟ ਅਤੇ ਕਾਂਗਰਸੀ ਆਗੂ ਸੰਜੇ ਸਹਿਗਲ ਨੇ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸਮੇਤ ਹੋਰ ਅਧਿਕਾਰੀਆਂ ਨੂੰ ਇੱਕ ਸ਼ਿਕਾਇਤ ਭੇਜ ਕੇ ਵਿਦੇਸ਼ ਰਹਿੰਦੇ ਇੱਕ ਵਿਅਕਤੀ ਦਾ ਪੱਕਾ ਬਾਗ਼ ਪਤੇ 'ਤੇ ਸਥਾਈ ਡਰਾਈਵਿੰਗ ਲਾਇਸੈਂਸ ਬਣਾਉਣ ਦਾ ਦੋਸ਼ ਲਗਾਉਂਦੇ ਹੋਏ ਮਾਮਲੇ ਦੀ ਜਾਂਚ ਕਰਵਾ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਵਿਦੇਸ਼ ਬੈਠੇ ਵਿਅਕਤੀ ਦਾ ਡਰਾਈਵਿੰਗ ਲਾਇਸੈਂਸ ਬਣਾਇਆ ਗਿਆ ਹੈ ਅਤੇ ਉਕਤ ਵਿਅਕਤੀ ਕਈ ਮਹੀਨਿਆਂ ਤੋਂ ਵਿਦਿਆਰਥੀ ਵੀਜ਼ਾ 'ਤੇ ਵਿਦੇਸ਼ ਗਿਆ ਸੀ ਅਤੇ ਡਰਾਈਵਿੰਗ ਲਾਇਸੈਂਸ ਅਰਜ਼ੀ ਅਤੇ ਡਰਾਈਵਿੰਗ ਟੈਸਟ ਦੇਣ ਦੇ ਸੰਬੰਧਿਤ ਸਮੇਂ ਦÏਰਾਨ ਜਲੰਧਰ ਵਿਚ ਮÏਜੂਦ ਨਹੀਂ ਸੀ¢ ਇਸ ਦੇ ਬਾਵਜੂਦ ਡਰਾਈਵਿੰਗ ਲਾਇਸੈਂਸ ਨੂੰ ਬਹੁਤ ਹੀ ਸ਼ੱਕੀ ਹਾਲਾਤਾਂ ਵਿਚ ਮਨਜ਼ੂਰੀ ਦਿੱਤੀ ਗਈ ਅਤੇ ਜਾਰੀ ਕੀਤਾ ਗਿਆ | ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਜਿਸ ਦਿਨ ਡਰਾਈਵਿੰਗ ਟੈਸਟ ਲਈ ਅਪੁਆਇੰਟਮੈਂਟ ਦਿੱਤੀ ਗਈ ਸੀ ਤਾਂ ਉਸੇ ਸ਼ਾਮ ਨੂੰ ਵਿਦੇਸ਼ ਬੈਠੇ ਵਿਅਕਤੀ ਦੇ ਡਰਾਈਵਿੰਗ ਲਾਇਸੈਂਸ ਨੂੰ ਮਨਜੂਰੀ ਦੇ ਦਿੱਤੀ ਗਈ ਸੀ | ਉਨ੍ਹਾਂ ਨੇ ਇੱਕ ਅਧਿਕਾਰੀ ਦੀ ਸ਼ਿਕਾਇਤ ਕੀਤੀ ਹੈ | ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਇਸ ਦੀ ਜਾਂਚ ਕਰਨੀ ਚਾਹੀਦੀ ਹੈ ਜਿੱਥੇ ਕਿ ਲੋਕਾਂ ਦੀਆਂ ਲਾਇਸੈਂਸਾਂ ਨੂੰ ਕਾਫੀ ਦੇਰੀ ਨਾਲ ਅਪੂਰਵਲਾਂ ਮਿਲਦੀਆਂ ਸੀ ਤੇ ਇਸ ਲਾਇਸੈਂਸ ਦੀ ਅਪਰੂਵਲ ਲਈ ਕਾਫੀ ਤੇਜ਼ੀ ਦਿਖਾਈ ਗਈ | ਉਧਰ ਦੱਸਿਆ ਜਾਂਦਾ ਹੈ ਕਿ ਜਿਸ ਵਿਦੇਸ਼ ਬੈਠੇ ਵਿਅਕਤੀ ਦਾ ਲਾਇਸੈਂਸ ਬਣਵਾਉਣ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਉਸ ਮਾਮਲੇ ਵਿਚ ਟੈਸਟ ਹੋਰ ਵਿਅਕਤੀ ਵਲੋਂ ਦਿੱਤਾ ਗਿਆ | ਇਸ ਮਾਮਲੇ ਦੀ ਚਰਚਾ ਹੋਣ ਤੋਂ ਬਾਅਦ ਡਰਾਈਵਿੰਗ ਟਰੈਕ 'ਤੇ ਹੜਕੰਪ ਮੱਚ ਗਿਆ ਹੈ ਤੇ ਇਸ ਦੀ ਕਾਫੀ ਚਰਚਾ ਹੋ ਰਹੀ ਹੈ | ਉਧਰ ਆਰ. ਟੀ. ਓ. ਅਮਨਪਾਲ ਸਿੰਘ ਨੇ ਇਸ ਮਾਮਲੇ ਦੀ ਸ਼ਿਕਾਇਤ ਹੋਣ ਤੋਂ ਬਾਅਦ ਏ. ਆਰ. ਟੀ. ਓ. ਸ੍ਰੀ ਵਿਸ਼ਾਲ ਗੋਇਲ ਨੂੰ ਇਸ ਮਾਮਲੇ ਦੀ ਜਾਂਚ ਕਰਨ ਲਈ ਨਿਯੁਕਤ ਕਰਕੇ ਉਨ੍ਹਾਂ ਤੋਂ ਰਿਪੋਰਟ ਤਲਬ ਕਰ ਲਈ ਹੈ | ਅਮਨਪਾਲ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਇਸ ਮਾਮਲੇ 'ਚ ਸੰਬੰਧਿਤ ਧਿਰ ਨੂੰ ਨੋਟਿਸ ਭੇਜ ਕੇ ਉਸ ਨੂੰ ਤਲਬ ਕੀਤਾ ਜਾਵੇਗਾ | ਦੋਸ਼ਾਂ ਦੇ ਸਹੀ ਪਾਏ ਜਾਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਮੁਫ਼ਤ ਡਾਕਟਰੀ ਜਾਂਚ ਅਤੇ ਫਿਜ਼ੀਓਥੈਰੇਪੀ ਕੈਂਪ ਅੱਜ ਅਗਲੀ ਖ਼ਬਰ ਏ. ਆਰ. ਟੀ. ਵਿਸ਼ਾਲ ਗੋਇਲ ਕਰਨਗੇ ਮਾਮਲੇ ਦੀ ਜਾਂਚ, ਸੰਬੰਧਿਤ ਧਿਰ ਨੂੰ ਜਾਰੀ ਹੋਵੇਗਾ ਨੋਟਿਸ ਵਿਦੇਸ਼ ਬੈਠੇ ਦਾ ਡਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।