08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਜਲੰਧਰ 'ਚ 8 ਨਵੰਬਰ ਨੂੰ ਹੋ ਰਹੇ ਲਾਈਟ ਐਂਡ ਸਾਊਾਡ ਸ਼ੋਅ 'ਚ ਸੰਗਤਾਂ ਪਰਿਵਾਰਾਂ ਸਮੇਤ ਸ਼ਾਮਿਲ ਹੋਣ-ਧਾਮੀ

ਅਜੀਤ ਡੈਸਕ 06-11-2025
ਜਲੰਧਰ, 5 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ 350 ਸਾਲਾ ਸ਼ਤਾਬਦੀ ਕਮੇਟੀ ਜਲੰਧਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਮੁੱਖ ਰੱਖ ਕੇ 8 ਨਵੰਬਰ ਦਿਨ ਸਨਿਚਰਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਾਡ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਇਨ੍ਹਾਂ ਸਮਾਗਮਾਂ 'ਚ ਪੁੱਜਣ ਦਾ ਸੱਦਾ ਦਿੱਤਾ ਹੈ | ਇਸ ਤੋਂ ਪਹਿਲਾਂ ਸ. ਧਾਮੀ ਦਾ ਇੱਥੇ ਪੁੱਜਣ 'ਤੇ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ ਵਲੋਂ ਉਨ੍ਹਾਂ ਦਾ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਦੌਰਾਨ ਸ਼ਤਾਬਦੀ ਕਮੇਟੀ ਦੇ ਮੈਂਬਰਾਂ ਨੇ ਸ. ਧਾਮੀ ਨੂੰ ਪ੍ਰੋਗਰਾਮ ਦੀਆਂ ਤਿਆਰੀਆਂ ਸੰਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਤੋਂ ਵੀ ਜਾਣੂ ਕਰਵਾਇਆ | ਇਸ ਮੌਕੇ ਸ. ਧਾਮੀ ਨੇ ਕਿਹਾ ਕਿ ਸਾਨੂੰ ਆਪਣੇ ਸਾਡੇ ਜੀਵਨ 'ਚ 350 ਸਾਲਾ ਸ਼ਤਾਬਦੀ ਦੇਖਣ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ ਤੇ ਸਮੁੱਚੀ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ 'ਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਜਿੱਥੇ ਗੁਰੂ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨੇ ਹਨ ਉੱਥੇ ਆਪਣਾ ਜੀਵਨ ਉਸ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਸਫਲ ਬਣਾਉਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਤਾਬਦੀ ਨੂੰ 21 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ 'ਤੇ ਵੱਡੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਤੇ ਇਨ੍ਹਾਂ ਸਮਾਗਮਾਂ ਦੌਰਾਨ ਆਉਣ ਵਾਲੀ ਪੀੜੀ ਨੂੰ ਸਿੱਖ ਧਰਮ ਦੇ ਅਮੀਰ ਵਿਰਸੇ ਤੇ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਸ. ਧਾਮੀ ਦੇ ਨਾਲ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਵੀ ਸਨ ਤੇ ਉਨ੍ਹਾਂ ਨੇ ਵੀ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ 'ਚ ਵਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਜਗਜੀਤ ਸਿੰਘ ਗਾਬਾ ਪ੍ਰਧਾਨ ਗੁਰੂ ਤੇਗ ਬਹਾਦਰ ਨਗਰ, ਗੁਰਕ੍ਰਿਪਾਲ ਸਿੰਘ ਪ੍ਰਧਾਨ ਗੁਰਦੁਆਰਾ ਛੇਵੀਂ ਬਸਤੀ ਸ਼ੇਖ, ਰਣਜੀਤ ਸਿੰਘ ਰਾਣਾ, ਚਰਨਜੀਤ ਸਿੰਘ ਲਾਲੀ, ਦਲਜੀਤ ਸਿੰਘ ਬੇਦੀ, ਸਤਿੰਦਰ ਸਿੰਘ ਪੀਤਾ, ਅਮਰਪ੍ਰੀਤ ਸਿੰਘ ਮੋਂਟੀ, ਅਮਰਜੀਤ ਸਿੰਘ ਮਿੱਠਾ, ਸੁਰਜੀਤ ਸਿੰਘ ਨੀਲਾ ਮਹਿਲ, ਪਲਵਿੰਦਰ ਸਿੰਘ ਬਬਲੂ, ਕੁਲਦੀਪ ਸਿੰਘ ਪਾਇਲਟ ਪ੍ਰਧਾਨ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ, ਗੁਰਬਖਸ਼ ਸਿੰਘ ਜਨੇਜਾ ਪ੍ਰਧਾਨ ਗੁਰਦੁਆਰਾ ਗੁਰੂ ਨਾਨਕ ਮਿਸ਼ਨ, ਸੁਖਬੀਰ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ, ਪਰਮਿੰਦਰ ਸਿੰਘ ਲਾਡੋਵਾਲੀ ਰੋਡ, ਸੁਰਿੰਦਰ ਸਿੰਘ ਐਸਟੀ, ਗੌਰਵ ਭਗਤ, ਮਨਜੀਤ ਸਿੰਘ ਸੇਠੀ, ਰਵਿੰਦਰ ਸਿੰਘ ਸਵੀਟੀ, ਸੁਰਿੰਦਰ ਸਿੰਘ, ਜਗਜੀਤ ਸਿੰਘ ਖਾਲਸਾਗੁਰਜੀਤ ਸਿੰਘ ਪੋਪਲੀ, ਥੰਮਣ ਸਿੰਘ ਤੇ ਮਹਿੰਦਰ ਪਾਲ ਸਿੰਘ ਆਦਿ ਵੀ ਮੌਜੂਦ ਸਨ |
ਪਿਛਲੀ ਖ਼ਬਰ ਭਾਰੀ ਵਿਰੋਧ ਦੇ ਮੱਦੇਨਜ਼ਰ ਕੇਂਦਰ ਨੇ ਪੰਜਾਬ ਯੂਨੀਵਰਸਿਟੀ ਵਾਲੇ ਨੋਟੀਫ਼ਿਕੇਸ਼ਨ 'ਤੇ ਲਗਾਈ ਰੋਕ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।