ਜਲੰਧਰ, 5 ਨਵੰਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਿਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਬਸਤੀ ਸ਼ੇਖ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਨਗਰ ਕੀਰਤਨ ਸਜਾਇਆ ਗਿਆ¢ ਨਗਰ ਕੀਰਤਨ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਆਰੰਭ ਹੋ ਕੇ ਵੱਡਾ ਬਾਜ਼ਾਰ, ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਕੋਟ ਮਹੱਲਾ, ਪੰਜਾਬ ਪਬਲਿਕ ਸਕੂਲ, ਸੂਦ ਹਸਪਤਾਲ, ਬਸਤੀ ਸ਼ੇਖ਼ ਅੱਡਾ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੰੁਚ ਕੇ ਸਮਾਪਤ ਹੋਇਆ¢ ਰਸਤੇ 'ਚ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਆਰਮੀ ਬੈਂਡ ਵਲੋਂ ਨਗਰ ਕੀਰਤਨ ਨੂੰ ਸਲਾਮੀ ਦਿੱਤੀ ਗਈ, ਨÏਜਵਾਨਾਂ ਨੇ ਗਤਕੇ ਦੇ ਸ਼ਾਨਦਾਰ ਜÏਹਰ ਦਿਖਾਏ ¢ ਇਸ ਮÏਕੇ ਨਿਹੰਗ ਸਿੰਘ ਸਭਾ ਦੇ ਬਾਬਾ ਗੁਰਚਰਨ ਸਿੰਘ ਤਰਨਾ ਦਲ ਵਾਲੇ, ਇਸਤਰੀ ਸਤਿਸੰਗ ਸਭਾ, ਲਾਇਲਪੁਰ ਖ਼ਾਲਸਾ ਸਕੂਲ ਦੇ ਵਿਦਿਆਰਥੀ, ਮਾਤਾ ਗੁਜਰੀ ਜੀ ਸੇਵਾ ਸੁਸਾਇਟੀ, ਸ਼ੇਖ਼ ਦਰਵੇਸ਼ ਸੇਵਾ ਸੁਸਾਇਟੀ, ਭਾਈ ਤਜਿੰਦਰ ਸਿੰਘ ਪਾਰਸ ਤੇ ਭਾਈ ਗਜ ਬੀਰ ਸਿੰਘ ਦੀ ਕੀਰਤਨੀ ਜਥਾ ਸਮੇਤ ਕਈ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੇ ਹਿੱਸਾ ਲਿਆ¢ ਇਸ ਮÏਕੇ ਤੇ ਵਾਰਡ ਨੰ 50 ਦੇ ਕÏਾਸਲਰ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਟੀਟੂ, ਹਰਜੀਤ ਸਿੰਘ ਬਾਬਾ, ਅਮਰਪ੍ਰੀਤ ਸਿੰਘ ਰਿੰਕੂ, ਤਰਲੋਚਨ ਸਿੰਘ ਛਾਬੜਾ, ਪਿਆਰਾ ਸਿੰਘ, ਹਰਪ੍ਰੀਤ ਸਿੰਘ, ਗੁਰਮਿੰਦਰ ਸਿੰਘ, ਅੰਮਿ੍ਤ ਪਾਲ ਸਿੰਘ ਮਿੱਠੂ, ਸਰਬਜੀਤ ਸਿੰਘ ਕਾਲੜਾ, ਗਗਨਦੀਪ ਸਿੰਘ, ਪਿ੍ਤਪਾਲ ਸਿੰਘ, ਸੁਖਜਿੰਦਰ ਸਿੰਘ ਅਲੱਗ, ਇੰਦਰਜੀਤ ਸਿੰਘ ਬੱਬਰ, ਬਲਵੰਤ ਸਿੰਘ ਕੋਚਰ, ਚਰਨਜੀਤ ਸਿੰਘ ਸੰਤ, ਗੁਰਸ਼ਰਨ ਸਿੰਘ ਛਨੁ, ਹਰਪ੍ਰੀਤ ਸਿੰਘ ਹੈਪੀ, ਜਸਪ੍ਰੀਤ ਸਿੰਘ ਹਨੀ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕਰ ਕੇ ਨਗਰ ਕੀਰਤਨ ਦੀ ਰੌਣਕ ਨੂੰ ਵਧਾਇਆ |