ਜਲੰਧਰ, 5 ਨਵੰਬਰ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੀ ਪੰਜਾਬ ਰਾਜ ਕਮੇਟੀ ਦੀ ਮੀਟਿੰਗ ਸਾਥੀ ਰਤਨ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ ¢ ਜਿਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਪਾਰਟੀ ਨੇ ਆਰ.ਐਸ.ਐਸ. ਦੀ ਅਗਵਾਈ ਵਾਲੇ ਫਿਰਕੂ-ਫਾਸ਼ੀ ਟੋਲਿਆਂ ਵਲੋਂ ਫਿਰਕੂ-ਜਾਤੀਵਾਦੀ ਵੰਡ ਤਿੱਖੀ ਕਰਨ ਲਈ ਮੁਸਲਮਾਨਾਂ, ਈਸਾਈਆਂ, ਦਲਿਤਾਂ 'ਤੇ ਢਾਹੇ ਜਾ ਰਹੇ ਅਕਹਿ ਤੇ ਅਸਹਿ ਜ਼ੁਲਮਾਂ ਅਤੇ ਮਨੂੰਵਾਦੀ ਮਾਨਸਿਕਤਾ ਅਧੀਨ ਅÏਰਤਾਂ ਖ਼ਿਲਾਫ਼ ਦਿਨੋ-ਦਿਨ ਵੱਧ ਰਹੇ ਸੰਗੀਨ ਅਪਰਾਧਾਂ ਵਿਰੁੱਧ, ਵਿਸ਼ਾਲ ਲੋਕ ਲਾਮਬੰਦੀ ਤੇ ਆਧਾਰਿਤ ਦੇਸ਼ ਵਿਆਪੀ ਸਿਆਸੀ-ਵਿਚਾਰਧਾਰਕ ਮੁਹਿੰਮ ਵਿੱਢੀ ਹੋਈ ਹੈ ¢ ਮੁਹਿੰਮ ਦÏਰਾਨ ਜਨ ਸਮੂਹਾਂ ਨੂੰ ਦੇਸ਼ ਦੇ ਵਰਤਮਾਨ ਸੰਵਿਧਾਨ, ਜਮਹੂਰੀ, ਧਰਮ ਨਿਰਪੱਖ, ਫੈਡਰਲ ਢਾਂਚੇ ਅਤੇ ਮਨੁੱਖੀ ਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਉੱਠਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ ¢ ਸਾਥੀ ਪਾਸਲਾ ਨੇ ਦੱਸਿਆ ਕਿ ਪਾਰਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਨ 'ਤੇ, 23 ਮਾਰਚ 2026 ਨੂੰ ਕÏਮੀ ਰਾਜਧਾਨੀ ਦਿੱਲੀ ਵਿਖੇ ਵਿਸ਼ਾਲ ਇਕੱਠ ਤੇ ਮਾਰਚ ਕੀਤਾ ਜਾਵੇਗਾ ¢ ਸੂਬਾ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਦੱਸਿਆ ਹੈ ਕਿ ਰਾਜ ਕਮੇਟੀ ਨੇ 1917 'ਚ ਰੂਸ ਅੰਦਰ ਸਫਲ ਹੋਈ ਅਕਤੂਬਰ ਕ੍ਰਾਂਤੀ ਦੀ ਵਰ੍ਹੇਗੰਢ 7 ਤੋਂ 14 ਨਵੰਬਰ ਤੱਕ ਪਿੰਡਾਂ, ਸ਼ਹਿਰਾਂ ਅੰਦਰ ਭਰਵੇਂ ਲੋਕ ਇਕੱਠ ਕਰਕੇ ਮਨਾਏ ਜਾਣ ਦਾ ਫੈਸਲਾ ਲਿਆ ਹੈ¢ ਰਾਜ ਕਮੇਟੀ 28 ਨਵੰਬਰ ਤੋਂ 12 ਦਸੰਬਰ 2025 ਤੱਕ ਬੇਜ਼ਮੀਨੇ-ਸਾਧਨਹੀਣ ਕਿਰਤੀਆਂ, ਦਲਿਤਾਂ ਨਾਲ ਨੇੜਲਾ ਰਾਬਤਾ ਕਾਇਮ ਕਰਨ ਲਈ ਜਨ ਸੰਪਰਕ ਮੁਹਿੰਮ ਚਲਾਏਗੀ | ਰਾਜ ਕਮੇਟੀ ਨੇ 'ਪੰਜਾਬ 'ਵਰਸਿਟੀ ਚੰਡੀਗੜ੍ਹ' ਦਾ ਪ੍ਰਬੰਧ ਸੂਬੇ ਤੋਂ ਖੋਹਣ ਅਤੇ ਸੈਨੇਟ ਭੰਗ ਕਰਨ ਵਿਰੁੱਧ ਸਾਂਝਾ ਘੋਲ ਵਿੱਢਣ ਦਾ ਫੈਸਲਾ ਕੀਤਾ ਹੈ ¢ ਇਸ ਮੌਕੇ ਉਨ੍ਹਾਂ ਦੱਸਿਆ ਕਿ ਤਰਨਤਾਰਨ ਹਲਕੇ ਦੇ ਵੋਟਰਾਂ ਨੂੰ ਪਾਰਟੀ ਦਾ ਸੁਨੇਹਾ ਦੇਣ ਲਈ 7 ਨਵੰਬਰ ਨੂੰ ਜਨਤਕ ਰੈਲੀ ਕੀਤੀ ਜਾਵੇਗੀ ਜਿਸ ਨੂੰ ਕਾਮਰੇਡ ਪਾਸਲਾ ਸੰਬੋਧਨ ਕਰਨਗੇ ¢ ਜਥੇਬੰਦਕ ਮਜ਼ਬੂਤੀ ਲਈ ਸਰਵ ਸਾਥੀ ਸ਼ਿਵ ਕੁਮਾਰ, ਰਘਬੀਰ ਸਿੰਘ ਬੈਨੀਪਾਲ, ਮੋਹਨ ਸਿੰਘ ਧਮਾਣਾ, ਦਰਸ਼ਨ ਨਾਹਰ, ਸਰਬਜੀਤ ਗਿੱਲ, ਧਰਮਿੰਦਰ ਮੁਕੇਰੀਆਂ ਸਕੱਤਰੇਤ ਦੇ ਇਨਵਾਇਟੀ ਮੈਂਬਰ ਲਏ ਗਏ¢