ਕਪੂਰਥਲਾ, 5 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਪੂਰਥਲਾ ਸਾਹਮਣੇ ਆਰ.ਸੀ.ਐਫ. ਵਿਚ ਪੰਜਾਬ ਦਿਵਸ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੌਰਾਨ ਸਕੂਲ ਦੇ ਨਰਸਰੀ ਤੋਂ ਲੈ ਕੇ ਤੀਜੀ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬੀ ਕਵਿਤਾ ਪਾਠ, 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬੀ ਲੇਖ ਤੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬੀ ਡਿਬੇਟ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ | ਮੁਕਾਬਲੇ ਵਿਚ ਲਾਲਾ ਲਾਜਪਤ ਰਾਏ ਹਾਊਸ ਦੀ ਸਿਮਰਨਪ੍ਰੀਤ ਕੌਰ ਪਹਿਲੇ, ਊਧਮ ਸਿੰਘ ਹਾਊਸ ਦੀ ਹਰਲੀਨ ਕੌਰ ਦੂਜੇ, ਭਗਤ ਸਿੰਘ ਹਾਊਸ ਦੀ ਅੰਸ਼ਪ੍ਰੀਤ ਕੌਰ ਤੀਜੇ, ਨੇਤਾ ਜੀ ਸੁਭਾਸ਼ ਚੰਦਰ ਹਾਊਸ ਦੀ ਕਰਮਜੋਤ ਕੌਰ ਚੌਥੇ ਸਥਾਨ 'ਤੇ ਰਹੀ |