ਕਰਤਾਰਪੁਰ,5 ਨਵੰਬਰ (ਜਨਕ ਰਾਜ ਗਿੱਲ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਦੇ ਨਾਲ ਮਨਾਉਂਦੇ ਹੋਏ ਗੁਰਮਤਿ ਸਮਾਗਮ ਗੁਰਦੁਆਰਾ ਪਾਤਿਸ਼ਾਹੀ ਪੰਜਵੀਂ ਥੰਮ ਜੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਤੇ ਸ਼ਹਿਰ ਦੀਆਂ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਜਾਏ ਗਏ ਗਰਮਤਿ ਸਮਾਗਮ 'ਚ ਹਜ਼ੂਰੀ ਰਾਗੀ ਬਿਕਰਮਜੀਤ ਸਿੰਘ, ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਭੰਗੂ ਅਤੇ ਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਸਮੂਹ ਇਸਤਰੀ ਸਤਿਸੰਗ ਸਭਾ ਵਲੋਂ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਮੈਂਬਰ ਸ਼ੋ੍ਰਮਣੀ ਕਮੇਟੀ ਜਥੇ: ਰਣਜੀਤ ਸਿੰਘ ਕਾਹਲੋਂ, ਵਿਧਾਇਕ ਧਰਮ ਪਤਨੀ ਬੀਬੀ ਹਰਪ੍ਰੀਤ ਕੌਰ, ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ, ਸ਼ਹਿਰੀ ਪ੍ਰਧਾਨ (ਸ਼੍ਰੋਅਦ) ਸੇਵਾ ਸਿੰਘ, ਪ੍ਰਧਾਨ ਹਰਵਿੰਦਰ ਸਿੰਘ ਰਿੰਕੂ, ਬਲਵਿੰਦਰ ਸਿੰਘ ਤਿਮੋਵਾਲ ਨੇ ਸੰਗਤਾਂ ਨੂੰ ਇਸ ਪਾਵਨ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਮੈਨੇਜਰ ਜਸਵਿੰਦਰ ਸਿੰਘ, ਓਾਕਾਰ ਸਿੰਘ, ਚਰਨਜੀਤ ਸਿੰਘ,ਮਾਸਟਰ ਅਮਰੀਕ ਸਿੰਘ, ਸਤਨਾਮ ਸਿੰਘ ਵਿਰਦੀ, ਅਵਤਾਰ ਸਿੰਘ, ਸੁਮਨਦੀਪ ਸਿੰਘ, ਮੱਖਣ ਸਿੰਘ ਕੌਂਸਲਰ ਓਾਕਾਰ ਸਿੰਘ, ਕੌਂਸਲਰ ਤੇਜਪਾਲ ਸਿੰਘ, ਬਲਬੀਰ ਸਿੰਘ, ਰੰਜੀਤ ਸਿੰਘ, ਤਨਵੀਰ ਸਿੰਘ , ਨਿਰਵੈਰ ਸਿੰਘ, ਲਖਵੀਰ ਸਿੰਘ, ਰਸ਼ਪਾਲ ਸਿੰਘ , ਹਰਵੇਲ ਸਿੰਘ, ਸਚਿਨ ਸਿੰਘ, ਤਰਵਿੰਦਰ ਸਿੰਘ, ਜਰਮਨ ਸਿੰਘ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ, ਤਜਿੰਦਰ ਸਿੰਘ, ਸੁਖਪ੍ਰੀਤ ਸਿੰਘ, ਜਗਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਕੌਰ, ਕੌਂਸਲਰ ਬਲਵਿੰਦਰ ਕੌਰ , ਕੌਂਸਲਰ ਅਮਰਜੀਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਬਿੰਦਰ ਕੌਰ ,ਬੀਬੀ ਗੁਰਨਾਮ ਕੌਰ, ਬੀਬੀ ਰਾਜਵੰਤ ਕੌਰ, ਬੀਬੀ ਕੁਲਜੀਤ ਕੌਰ, ਐਡਵੋਕੇਟ ਲਵਪ੍ਰੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਕਮਲਜੀਤ ਕੌਰ , ਬੀਬੀ ਰਣਜੀਤ ਕੌਰ ਹੋਰ ਵੀ ਬਹੁਤ ਗਿਣਤੀ ਵਿਚ ਸੰਗਤਾਂ ਮੌਜੂਦ ਸਨ |