ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਅਜੀਤ ਡੈਸਕ
06-11-2025
ਆਦਮਪੁਰ, 5 ਨਵੰਬਰ (ਰਮਨ ਦਵੇਸਰ)-ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਗੁਰੂ ਨਾਨਕ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ | ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਦਸਮੇਸ਼ ਨਗਰ ਗੁਰੂ ਘਰ ਵੀ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਸਕੂਲ ਵਲੋਂ ਇੱਕੀ ਹਜ਼ਾਰ ਰੁਪਏ ਦੀ ਭੇਟਾ ਗੁਰਦੁਆਰਾ ਸਾਹਿਬ ਨੂੰ ਭੇਟ ਕੀਤੀ ਗਈ | ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਗੁਰੂ ਘਰ ਗਏ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਵਰਤਾਈ ਗਈ | ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਅਰਦਾਸ ਕੀਤੀ ਗਈ | ਇਸ ਮੌਕੇ 'ਤੇ ਸਕੂਲ ਦੇ ਚੇਅਰਮੈਨ ਜਗਦੀਸ਼ ਲਾਲ ਪਸਰੀਚਾ, ਡਾਇਰੈਕਟਰ ਜਗਮੋਹਨ ਅਰੋੜਾ, ਸਕੂਲ ਦੇ ਪਿ੍ੰਸੀਪਲ ਸਵਿੰਦਰ ਕੌਰ ਮੱਲ੍ਹੀ, ਵਾਇਸ ਪਿ੍ੰਸੀਪਲ ਪੂਜਾ ਠਾਕੁਰ ਅਤੇ ਸਮੂਹ ਸਟਾਫ ਸ਼ਾਮਲ ਸਨ |
ਐਮ. ਆਰ. ਇੰਟਰਨੈਸ਼ਨਲ ਸਕੂਲ 'ਚ
ਆਦਮਪੁਰ= (ਰਮਨ ਦਵੇਸਰ)-ਐਮ. ਆਰ. ਇੰਟਰਨੈਸ਼ਨਲ ਸਕੂਲ, ਆਦਮਪੁਰ ਵਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸਮਾਗਮ ਦੀ ਸੁਰੂਆਤ ਨਰਸਰੀ ਵਿੰਗ ਦੇ ਬੱਚਿਆਂ ਵਲੋਂ ਕੀਤੇ ਗਏ ਮੂਲ ਮੰਤਰ ਪਾਠ ਨਾਲ ਹੋਈ, ਸਮਾਗਮ ਦਾ ਮੁੱਖ ਆਕਰਸ਼ਣ ਸੀ ਦਸਤਾਰ (ਪੱਗ) ਬੰਨ੍ਹਣ ਦਾ ਮੁਕਾਬਲਾ, ਜਿਸ ਵਿੱਚ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਰਵਾਇਤੀ ਅੰਦਾਜ਼ ਪਟਿਆਲਾ ਸ਼ਾਹੀ, ਅੰਮਿ੍ਤਸਰੀ ਪੱਗ, ਵੱਟਾਂ ਵਾਲੀ ਪੱਗ, ਅਤੇ ਗੋਲ ਪਰਨਾ ਪੇਸ਼ ਕੀਤੇ | ਇਸ ਮੁਕਾਬਲੇ ਵਿੱਚ ਪਟੇਲ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਸੁਖਰਾਜ ਨੇ ਗੁਰੂ ਪੁਰਬ ਦੇ ਮੌਕੇ 'ਤੇ ਇਕ ਸੁੰਦਰ ਕਵਿਤਾ ਪੇਸ਼ ਕੀਤੀ, ਜਿਸ ਤੋਂ ਬਾਅਦ ਜਪਸੀਰਤ ਨੇ ਆਪਣੀ ਭਾਵਪੂਰਨ ਰਚਨਾ ਨਾਲ ਸਾਰਿਆਂ ਦੇ ਦਿਲ ਜਿੱਤ ਲਏ | ਚੇਅਰਮੈਨ ਡਾ. ਸਰਵ ਮੋਹਨ ਟੰਡਨ ਅਤੇ ਪਿ੍ੰਸੀਪਲ ਰਜਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਅਤੇ ਇਮਾਨਦਾਰੀ, ਨਿਮਰਤਾ ਤੇ ਸੇਵਾ ਦੇ ਮਾਰਗ 'ਤੇ ਤੁਰਨ ਲਈ ਪ੍ਰੇਰਿਤ ਕੀਤਾ | ਇਸ ਮੋਕੇ ਫ਼ਨਬਸਪ;ਡਾਇਰੈਕਟਰ ਡਾ. ਸਿਮੀ ਟੰਡਨ, ਮੋਹਿਤ ਐਸ, ਗੁਰਚਰਨ ਸਿੰਘ ਅਤੇ ਸ਼ਰਧਾ ਸਿੰਘ ਦੀ ਵਿਸ਼ੇਸ਼ ਮੌਜੂਦ ਸਨ |
ਪਿੰਡ ਚੱਕ ਸਾਹਬੂ
ਅੱਪਰਾ, (ਦਲਵਿੰਦਰ ਸਿੰਘ ਅੱਪਰਾ)-ਕਰੀਬੀ ਪਿੰਡ ਚੱਕ ਸਾਹਬੂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਅਤੇ ਨਗਰ ਕੀਰਤਨ ਵੀ ਸਜਾਇਆ ਗਿਆ | ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਐਨ. ਆਰ. ਆਈ ਸੰਗਤਾਂ ਅਤੇ ਅੱਪਰਾ ਨਿਵਾਸੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਗੁਪੁਰਬ ਸਮਾਗਮਾਂ ਮੌਕੇ 3 ਨਵੰਬਰ ਸੋਮਵਾਰ ਅਖੰਡ ਪਾਠ ਆਰੰਭ ਕੀਤੇ ਗਏੇ | 5 ਨਵੰਬਰ ਬੁੱਧਵਾਰ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੇਸਰ ਸਿੰਘ ਦੇ ਰਾਗੀ ਜਥੇ ਨੇ ਰਸ ਭਿਨ੍ਹਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸੁੰਦਰ ਦੀਪਮਾਲਾ ਵੀ ਕੀਤੀ ਗਈ |
ਗੁਰਦੁਆਰਾ ਕਲਗੀਧਰ ਸਾਹਿਬ ਅੱਪਰਾ
ਅੱਪਰਾ, (ਦਲਵਿੰਦਰ ਸਿੰਘ ਅੱਪਰਾ)- ਗੁਰਦੁਆਰਾ ਕਲਗੀਧਰ ਸਾਹਿਬ ਅੱਪਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ 7 ਦਿਨ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ | ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਐਨ. ਆਰ. ਆਈ ਸੰਗਤਾਂ ਅਤੇ ਅੱਪਰਾ ਨਿਵਾਸੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ 3 ਨਵੰਬਰ ਸੋਮਵਾਰ ਅਖੰਡ ਪਾਠ ਆਰੰਭ ਕੀਤੇ ਗਏੇ | 5 ਨਵੰਬਰ ਬੁੱਧਵਾਰ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਰਸਭਿਨ੍ਹਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸੁੰਦਰ ਦੀਪਮਾਲਾ ਵੀ ਕੀਤੀ ਗਈ | ਬੀਬੀਆਂ ਤੇ ਨੌਜਵਾਨਾਂ ਨੇ ਬਹੁਤ ਹੀ ਉਤਸ਼ਾਹ ਨਾਲ ਸਾਰੀਆਂ ਸੇਵਾਵਾਂ ਨਿਭਾਈਆਂ | ਪ੍ਰਬੰਧਕਾਂ ਵਲੋਂ ਸਹਿਯੋਗੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ |
ਐਮ. ਡੀ. ਦਯਾਨੰਦ ਮਾਡਲ ਸਕੂਲ ਨਕੋਦਰ
ਨਕੋਦਰ (ਗੁਰਵਿੰਦਰ ਸਿੰਘ)-ਦਯਾਨੰਦ ਮਾਡਲ ਸਕੂਲ ਨਕੋਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ¢ ਇਸ ਮÏਕੇ ਸਕੂਲ 'ਚ ਪਿ੍ੰਸੀਪਲ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ | ਇਸ ਮÏਕੇ ਸਕੂਲ ਵਿਚ ਸ਼ਬਦ ਗਾਇਨ ਗਤੀਵਿਧੀ ਕਰਵਾਈ ਗਈ ¢ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦਾ ਗਾਇਨ ਕੀਤਾ¢ ਪਿ੍ੰਸੀਪਲ ਬਲਜਿੰਦਰ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗੁਰੂ ਪੂਰਬ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ |
ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੂਮੈਨ, ਨਕੋਦਰ
ਨਕੋਦਰ, (ਗੁਰਵਿੰਦਰ ਸਿੰਘ)-ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੂਮੈਨ, ਨਕੋਦਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸੰਗੀਤ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ ¢ ਪ੍ਰੋਗਰਾਮ ਦੇ ਆਰੰਭ ਵਿਚ ਸਮੂਹ ਸਟਾਫ ਅਤੇ ਵਿਦਿਆਰਥਣਾਂ ਦੁਆਰਾ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਅਤੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਵਲੋ ਸ਼ਬਦ ਗਾਇਨ ਕੀਤਾ ਗਿਆ ¢ ਪ੍ਰੋ. ਚਰਨਜੀਤ ਸਿੰਘ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਸਿਧਾਂਤ ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੁੰਦ ਜੱਗ ਚਾਨਣ ਹੋਆ ਬਾਰੇ ਦੱਸਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਉਨ੍ਹਾਂ ਦੀਆਂ ਸਿਖਿਆਵਾਂ ਤੋਂ ਪ੍ਰੇਰਣਾ ਲੈਣ ਲਈ ਕਿਹਾ ਗਿਆ¢ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਵਾਣੀ ਦੱਤ ਸ਼ਰਮਾ ਵੱਲੋਂ ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ਬਾਰੇ ਚਾਨਣਾ ਪਾਉਂਦੇ ਹੋਏ ਆਪਣੇ ਵਲੋਂ ਤੇ ਸਮੂਹ ਕਾਲਜ ਪ੍ਰਬੰਧਕ ਕਮੇਟੀ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ ¢ ਅੰਤ ਵਿੱਚ ਅਰਦਾਸ ਉਪਰੰਤ ਦੇਗ ਦਾ ਪ੍ਰਸ਼ਾਦ ਵਰਤਾਇਆ ਗਿਆ¢ ਇਸ ਮÏਕੇ ਸਮੂਹ ਕਾਲਜ ਸਟਾਫ ਵੀ ਹਾਜ਼ਿਰ ਸਨ¢ ਇਹ ਪ੍ਰੋਗਰਾਮ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸੰਗੀਤ ਵਿਭਾਗ ਦੇ ਪ੍ਰੋ ਚਰਨਜੀਤ ਸਿੰਘ, ਪ੍ਰੋ ਰਮਨਪ੍ਰੀਤ ਕÏਰ, ਪ੍ਰੋ ਮੀਨੂ ਮੋਹਨ ਦੀ ਦੇਖ ਰੇਖ ਹੇਠ ਕਰਵਾਇਆ ਗਿਆ ¢
ਇੰਡੋ ਸਵਿਸ ਸਕੂਲ
ਨਕੋਦਰ, (ਗੁਰਵਿੰਦਰ ਸਿੰਘ)-ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮÏਕੇ ਸਕੂਲ ਕੈਂਪਸ ਵਿਖੇ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ¢ ਜਿਸ ਵਿੱਚ ਸਕੂਲ ਦੇ ਕਿੰਡਰਗਾਰਟਨ ਅਤੇ ਸੀਨੀਅਰ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਭਾਸ਼ਨ ,ਧਾਰਮਿਕ ਸ਼ਬਦ ਕੀਰਤਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ | ਸਕੂਲ ਪਿ੍ੰਸੀਪਲ ਪੰਕਜ ਸ਼ਰਮਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਗੁਰਪੁਰਬ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਗੁਰੂ ਜੀ ਵਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲਣ ਅਤੇ ਨਾਮ ਜੱਪਣ, ਕਿਰਤ ਕਰਨ ਤੇ ਵੰਡ ਕੇ ਛੱਕਣ ਦੀ ਪ੍ਰੇਰਨਾ ਦਿੱਤੀ ¢ ਇਸ ਮÏਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ , ਚੇਅਰਪਰਸਨ ਮੈਡਮ ਜਯੋਤੀ ਸ਼ਰਮਾ ਅਤੇ ਐੱਮ. ਡੀ ਸ਼ਿਵਮ ਸ਼ਰਮਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੰਦੇ ਹੋਏ ਪਰਮਾਤਮਾ ਅੱਗੇ ਜੀਵਨ ਵਿੱਚ ਖੁਸ਼ੀਆਂ ਅਤੇ ਸਫ਼ਲਤਾ ਪ੍ਰਾਪਤ ਕਰਨ ਦੀ ਅਰਦਾਸ ਕੀਤੀ ¢
ਪਿੰਡ ਬੱਗਾ
ਸ਼ਾਹਕੋਟ, (ਬਾਂਸਲ)-ਨਜ਼ਦੀਕੀ ਪਿੰਡ ਬੱਗਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ¢ ਇਸ ਮÏਕੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨ ਵਿਚ ਭਾਈ ਅਮਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ¢ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਮੇਜਰ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਚਾਰ ਪੇਸ਼ ਕੀਤੇ¢ ਇਸ ਮÏਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ¢ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਸਰਪੰਚ ਜਸਵੰਤ ਸਿੰਘ ਗਿੱਲ, ਅਮਰੀਕ ਸਿੰਘ ਮੱਟੂ, ਸੁਰਿੰਦਰ ਸਿੰਘ ਚੰਦੀ, ਸੁਰਿੰਦਰ ਸਿੰਘ ਪੰਨੂੰ ਨੰਬਰਦਾਰ, ਜਗਦੀਸ਼ ਸਿੰਘ ਪੰਚ, ਤਰਲੋਕ ਸਿੰਘ ਪੰਚ, ਅਵਤਾਰ ਸਿੰਘ ਬਾਂਸਲ, ਸੰਤੋਖ ਸਿੰਘ ਪੰਨੂੰ, ਸਰਬਜੀਤ ਸਿੰਘ ਬਾਂਸਲ, ਨਵਤੇਜ ਸਿੰਘ ਮੱਟੂ, ਹਰਜੀਤ ਸਿੰਘ ਸੈਕਟਰੀ, ਰੋਸ਼ਨ ਸਿੰਘ ਮੱਟੂ, ਸਤਿਬੀਰ ਸਿੰਘ ਸਿੰਧੜ, ਗੁਰਪ੍ਰੀਤ ਸਿੰਘ ਹੁੰਝਣ, ਹਰਪ੍ਰੀਤ ਸਿੰਘ ਬੱਲ, ਹਰਭਜਨ ਸਿੰਘ, ਤਜਿੰਦਰ ਸਿੰਘ ਪੰਨੂੰ, ਚੈਂਚਲ ਸਿੰਘ ਨਾਹਲ, ਮਨਜਿੰਦਰ ਸਿੰਘ, ਸੁਰਜੀਤ ਸਿੰਘ ਗਿੱਲ, ਸੰਦੀਪ ਸਿੰਘ ਸੀਪਾ ਆਦਿ ਹਾਜ਼ਰ ਸਨ¢
ਗੁਰਦੁਆਰਾ ਭਾਈ ਭਗੀਰਥ ਸਾਹਿਬ ਜੀ
ਮਲਸੀਆਂ, (ਸੁਖਦੀਪ ਸਿੰਘ)-ਇਤਿਹਾਸਕ ਅਸਥਾਨ ਗੁਰਦੁਆਰਾ ਭਾਈ ਭਗੀਰਥ ਸਾਹਿਬ ਜੀ, ਪੱਤੀ ਆਕਲਪੁਰ (ਮਲਸੀਆਂ) ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਰਸੋਂ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰ ਸਮੇਂ ਭੋਗ ਪਾਏ ਗਏ, ਉਪਰੰਤ ਹੈਡ ਗ੍ਰੰਥੀ ਭਾਈ ਜਗਦੀਪ ਸਿੰਘ ਵਲੋਂ ਕਥਾ ਅਤੇ ਭਾਈ ਜਸਵਿੰਦਰ ਸਿੰਘ ਲੋਹੀਆਂ ਦੇ ਜੱਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸੰਗਤਾਂ ਵਲੋਂ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਗਈ | ਪ੍ਰਬੰਧਕ ਕਮੇਟੀ ਵਲੋਂ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ | ਸੰਗਤਾਂ ਲਈ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਪਾਲ ਸਿੰਘ ਢਿੱਲੋਂ, ਬਲਵਿੰਦਰ ਸਿੰਘ ਪੈਂਤੀ, ਮਾਸਟਰ ਤਾਰਾ ਸਿੰਘ, ਗੁਰਨਾਮ ਸਿੰਘ ਢਿੱਲੋਂ, ਨਰਿੰਦਰ ਸਿੰਘ ਫੌਰਮੈਨ, ਹੈੱਡਗ੍ਰੰਥੀ ਭਾਈ ਜਗਦੀਪ ਸਿੰਘ, ਇੰਦਰਜੀਤ ਸਿੰਘ ਰਾਜਾ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਦਸਮੇਸ਼ ਸਿੰਘ ਸਭਾ ਦੁਸਾਂਝ ਖੁਰਦ 'ਚ
ਗੁਰਾਇਆ, (ਚਰਨਜੀਤ ਸਿੰਘ ਦੁਸਾਂਝ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਦਸਮੇਸ਼ ਸਿੰਘ ਸਭਾ ਦੁਸਾਂਝ ਖੁਰਦ 'ਚ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਅਜੀਤ ਸਿੰਘ ਵਲੋਂ ਸੰਗਤਾਂ ਨੂੰ ਕਥਾ ਕਰਕੇ ਨਿਹਾਲ ਕੀਤਾ ਗਿਆ | ਉਪਰੰਤ ਬਾਬਾ ਸੰਗ ਜੀ ਸੰਗ ਢੇਸੀਆਂ ਦੇ ਕੀਰਤਨੀ ਜਥੇ ਭਾਈ ਸੁਖਵਿੰਦਰ ਸਿੰਘ ਅਤੇ ਸਾਥੀਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਇਸ ਮੌਕੇ ਗੁਰੂ ਘਰ ਨੂੰ ਸਹਿਯੋਗ ਦੇਣ ਵਾਲਿਆਂ ਨੂੰ ਸਿਰਪਾਓ ਭੇਂਟ ਕੀਤੇ ਗਏ | ਉਪਰੰਤ ਗੁਰੂ ਜੀ ਦਾ ਲੰਗਰ ਅਟੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਗਿਆਨ ਸਿੰਘ, ਮਨਮੋਹਣ ਸਿੰਘ, ਸੁਖਵਿੰਦਰ ਸਿੰੱਘ ਸਿੱਧੂ, ਹਰਜਿੰਦਰ ਸਿੰਘ ਔਜਲਾ, ਬਲਜਿੰਦਰ ਸਿੰਘ ਬੂਰਾ, ਮੁਖਤਿਆਰ ਸਿੰਘ ਲਾਲੀ, ਸੁਖਦੀਪ ਸਿੰਘ, ਪ੍ਰਧਾਨ ਵਿਜੈ ਕੁਮਾਰ, ਸੁਖਵਿੰਦਰ ਸੋਨੀ, ਸਾਬਕਾ ਸਰਪੰਚ ਹਰਜਿੰਦਰ ਕੁਮਾਰ, ਬੀਬੀ ਸਿਮਰਜੀਤ ਕੌਰ, ਪਰਮਜੀਤ ਕੌਰ , ਕਰਮਵੀਰ ਕੌਰ, ਸਰਬਜੀਤ ਸਿੰਘ, ਭੋਲੀ ਰਾਮ, ਸਰਪੰਚ ਹੰਸੋ ਰਾਣੀ, ਸੁਖਵਿੰਦਰ ਸਿੰਘ ਜੋਹਲ, ਸਾਬਕਾ ਸਰਪੰਚ ਮੀਨਾ ਕੁਮਾਰੀ, ਸਮੂਹ ਪੰਚਾਇਤ ਮੈਂਬਰ, ਨੰਬਰਦਾਰ ਪਵਿੱਤਰ ਸਿੰਘ, ਭਜਨ ਸਿੰਘ, ਮਨਜੀਤ ਸਿੰਘ, ਕੁਲਜੀਤ ਸਿੰਘ, ਪਰਮਜੀਤ ਕੌਰ ਅਤੇ ਭਾਰੀ ਗਿਣਤੀ 'ਚ ਸੰਗਤ ਹਾਜ਼ਰ ਸੀ |
ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ 'ਚ
ਨਕੋਦਰ, (ਗੁਰਵਿੰਦਰ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਤੇ ਗੁਰੂ ਸਾਹਿਬਾਨ ਤੋਂ ਜ਼ਿੰਦਗੀ ਵਿੱਚ ਹੋਰ ਸਫਲਤਾਵਾਂ ਪ੍ਰਾਪਤ ਕਰਨ ਲਈ ਆਸ਼ੀਰਵਾਦ ਲਿਆ ¢ ਵਿਦਿਆਰਥੀ ਸਫੈਦ ਅਤੇ ਕੇਸਰੀ ਰੰਗ ਦੇ ਪਹਿਰਾਵਿਆਂ ਵਿੱਚ ਸਕੂਲ ਵਿੱਚ ਆਏ¢ ਕਿੰਡਰਗਾਰਟਨ ਦੇ ਨੰਨੇ ਮੁੰਨੇ ਬੱਚੇ ਇਹਨਾਂ ਪਹਿਰਾਵਿਆਂ ਵਿੱਚ ਬਹੁਤ ਹੀ ਸੁੰਦਰ ਲੱਗ ਰਹੇ ਸਨ¢ ਸਤਿਨਾਮ ਸ੍ਰੀ ਵਾਹਿਗੁਰੂ ਜੀ ਦੇ ਜਾਪ ਕਰਦੇ ਹੋਏ ਸਕੂਲ 'ਚ ਨਗਰ ਕੀਰਤਨ ਸਜਾਇਆ ਗਿਆ¢ ਛੇਵੀਂ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਨਕੋਦਰ ਸ਼ਹਿਰ ਦੇ ਨਗਰ ਕੀਰਤਨ ਵਿੱਚ ਆਪਣੀ ਹਾਜ਼ਰੀ ਲਗਵਾਈ ¢ ਸਕੂਲ ਵਿੱਚ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ¢ ਸਕੂਲ ਵਿਦਿਆਰਥੀਆਂ ਵਲੋ ਸ਼ਬਦ ਗਾਇਨ ਕੀਤੇ ਗਏ¢ ਪਿ੍ੰਸੀਪਲ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਨਾਨਕ ਦੇਵ ਜੀ ਦੇ ਦੱਸੇ ਹੋਏ ਰਸਤੇ ਉੱਤੇ ਚੱਲਣਾ ਚਾਹੀਦਾ ਹੈ ਜਿਸ ਨਾਲ ਅਸੀਂ ਆਪਣੀ ਜ਼ਿੰਦਗੀ ਨੂੰ ਸਫਲ ਕਰ ਸਕਦੇ ਹਾਂ¢ ਸਕੂਲ ਮੈਨੇਜਮੈਂਟ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ¢
ਜੰਡਿਆਲਾ ਮੰਜਕੀ 'ਚ ਨਗਰ ਕੀਰਤਨ ਸਜਾਇਆ
ਜੰਡਿਆਲਾ ਮੰਜਕੀ, (ਸੁਰਜੀਤ ਸਿੰਘ ਜੰਡਿਆਲਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਪੱਤੀ ਗੱਗੜ ਕੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਅੰਮਿ੍ਤ ਵੇਲੇ ਹਫ਼ਤਾ ਭਰ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ | ਅੱਜ ਅਖੰਡ ਪਾਠ ਦੇ ਭੋਗ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਉਪਰੋਕਤ ਗੁਰਦੁਆਰਾ ਸਾਹਿਬ ਤੋ ਰਵਾਨਾ ਹੋਇਆ ਤੇ ਕਸਬੇ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਉਸੇ ਗੁਰਦੁਆਰਾ ਸਾਹਿਬ ਪਹੁੰਚਿਆ | ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਵੱਖੋ ਵੱਖਰੇ ਥਾਵਾਂ ਤੇ ਵੱਖੋ ਵੱਖਰੇ ਲੰਗਰ ਲਗਾਏ ਗਏ |ਰਸਤੇ ਵਿਚ ਨਗਰ ਕੀਰਤਨ ਚ ਸ਼ਾਮਿਲ ਸੰਗਤਾਂ ਤੇ ਫੁੱਲਾਂ ਦੀ ਵਰਖਾ ਕੀਤੀ ਗਈ | ਨਗਰ ਕੀਰਤਨ ਵਿੱਚ ਜਿੱਥੇ ਬੀਬੀਆਂ ਵੱਲੋਂ ਸੰਗਤੀ ਰੂਪ ਵਿੱਚ ਬਾਣੀ ਜਾਪ ਕੀਤੇ ਗਏ ਉੱਥੇ ਪੰਥ ਦੇ ਪ੍ਰਸਿੱਧ ਢਾਡੀ ਪਵਿੱਤਰ ਸਿੰਘ ਸੰਧੂ ਦੇ ਜਥੇ ਨੇ ਗੁਰੂ ਸਾਹਿਬ ਨਾਲ ਸੰਬੰਧਿਤ ਇਤਿਹਾਸ ਪੇਸ਼ ਕੀਤਾ | ਸਜਾਏ ਗਏ ਨਗਰ ਕੀਰਤਨ ਦੌਰਾਨ ਸਮੁੱਚੇ ਪ੍ਰਬੰਧਕ ਕਮੇਟੀ ਮੈਂਬਰਾਂ ਤੋਂ ਇਲਾਵਾ, ਵੱਖ ਵੱਖ ਗੁਰੂ ਘਰ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਅਤੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |