ਸ਼ਾਹਕੋਟ, 5 ਨਵੰਬਰ (ਸੁਖਦੀਪ ਸਿੰਘ)-ਸ਼੍ਰੋਮਣੀ ਕਮੇਟੀ ਦੇ ਲਗਾਤਾਰ ਦੂਸਰੀ ਵਾਰ ਜੂਨੀਅਰ ਮੀਤ ਪ੍ਰਧਾਨ ਚੁਣੇ ਗਏ ਜਥੇ. ਬਲਦੇਵ ਸਿੰਘ ਕਲਿਆਣ ਦਾ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਨਤਮਸਤਕ ਹੋਣ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਟਾਫ਼ ਵਲੋਂ ਉਨ੍ਹਾਂ ਦੇ ਗਲ 'ਚ ਹਾਰ ਪਾ ਕੇ ਅਤੇ ਗੁਲਦਸਤੇ ਭੇਟ ਕਰਕੇ ਵਧਾਈ ਦਿੱਤੀ | ਇਸ ਮੌਕੇ ਜਥੇ. ਕਲਿਆਣ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਪਾਰਟੀ ਦਾ ਨਿਮਾਣਾ ਵਰਕਰ ਹਾਂ, ਮੈਨੂੰ ਦੂਸਰੀ ਵਾਰ ਵੱਡੇ ਅਹੁਦੇ ਨਾਲ ਜੋ ਮਾਣ ਦਿੱਤਾ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਇੰਚਾਰਜ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਹੈਡਗ੍ਰੰਥੀ ਭਾਈ ਸੁਖਜੀਤ ਸਿੰਘ, ਭਾਈ ਇੰਦਰਜੀਤ ਸਿੰਘ, ਹਰਭਜਨ ਸਿੰਘ ਬਾਜਵਾ, ਮੱਖਣ ਸਿੰਘ ਬਾਜਵਾ, ਸਰਤਾਜ ਸਿੰਘ, ਮੰਗਲ ਸਿੰਘ, ਵਰਿੰਦਰ ਸਿੰਘ, ਕੁਲਦੀਪ ਸਿੰਘ, ਰਾਜਵਿੰਦਰ ਕੌਰ, ਕੁਲਦੀਪ ਕੌਰ, ਅਮਰਜੀਤ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ |