11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਾਇਆ ਰੇਲਵੇ ਲਾਈਨਾਂ ਤੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼

ਅਜੀਤ ਡੈਸਕ 06-11-2025
ਗੁਰਾਇਆ, 5 ਨਵੰਬਰ (ਬਲਵਿੰਦਰ ਸਿੰਘ)-ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਰੇਲਵੇ ਲਾਈਨ ਤੋਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਏ. ਐੱਸ. ਆਈ. ਹਰਮੇਸ਼ ਪਾਲ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਉਮਰ ਤਕਰੀਬਨ 28-30 ਸਾਲ, ਜਿਸ ਦੀਆਂ ਦਾੜੀ ਮੁੱਛਾਂ ਕੁਤਰੀਆਂ, ਜਿਸ ਨੇ ਕਾਲੀ ਅਤੇ ਸੰਤਰੀ ਰੰਗ ਦੀਆਂ 2 ਟੀ ਸ਼ਰਟਾਂ ਪਾਈਆਂ ਹਨ, ਨੀਲੀ ਜੀਨ ਦੀ ਪੈਂਟ ਅਤੇ ਉਸ ਦੀ ਸੱਜੀ ਬਾਂਹ 'ਤੇ ਐੱਸ ਪੀ ਲਿਖਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਦੀ ਮੌਤ ਕਿਸੇ ਗੱਡੀ 'ਚੋਂ ਡਿੱਗਣ ਨਾਲ ਹੋਈ ਲੱਗਦੀ ਹੈ | ਜਿਸ ਦੀ ਲਾਸ਼ ਸ਼ਨਾਖ਼ਤ ਲਈ ਸਿਵਲ ਹਸਪਤਾਲ ਫਿਲੌਰ ਵਿਖੇ 72 ਘੰਟੇ ਲਈ ਰੱਖ ਕੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼ ਕਰ ਕੇ 2 ਮੈਂਬਰ ਕੀਤੇ ਗਿ੍ਫ਼ਤਾਰ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।