21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਡਰਾਈਵਰ ਜਗਜੀਤ ਸਿੰਘ ਦੀ ਲਾਸ਼ ਨੂੰ ਪੰਜਾਬ ਰੋਡਵੇਜ਼ ਦੇ ਡਿਪੂ ਦੇ ਬਾਹਰ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 07-11-2025
ਜਲੰਧਰ, 6 ਨਵੰਬਰ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀਂ ਕੁਰਾਲੀ 'ਚ ਜਲੰਧਰ ਰੋਡਵੇਜ਼ ਡਿਪੂ ਦੇ ਡਰਾਈਵਰ ਜਗਜੀਤ ਸਿੰਘ ਦੀ ਰਾਡ ਨਾਲ ਹੱਤਿਆ ਕਰਨ ਦੇ ਮਾਮਲੇ 'ਚ ਯੂਨੀਅਨ ਨੇ ਡਰਾਈਵਰ ਜਗਜੀਤ ਸਿੰਘ ਦੀ ਲਾਸ਼ ਸ਼ੁੱਕਰਵਾਰ ਦੁਪਹਿਰ ਨੂੰ ਇੱਥੇ ਪੁੰਹਚਣ 'ਤੇ ਡਰਾਈਵਰ ਅਤੇ ਕੰਡਕਟਰ ਯੂਨੀਅਨ ਨੇ ਲਾਸ਼ ਨੂੰ ਡਿਪੂ ਦੇ ਬਾਹਰ ਰੱਖ ਕੇ ਸਖਤ ਵਿਰੋਧ ਪ੍ਰਦਰਸ਼ਨ ਕੀਤਾ | ਇਸ ਵਿਰੋਧ ਪ੍ਰਦਰਸ਼ਨ 'ਚ ਜਗਜੀਤ ਸਿੰਘ ਦੇ ਭਰਾ ਬਲਵਿੰਦਰ ਸਿੰਘ ਵੀ ਸ਼ਾਮਿਲ ਸਨ | ਇਸ ਮੌਕੇ ਡਿਪੂ-1 ਦੇ ਯੂਨੀਅਨ ਦੇ ਪ੍ਰਧਾਨ ਬਿਕਰਮ ਜੀਤ ਸਿੰਘ ਨੇ ਦੱਸਿਆ ਕਿ ਯੂਨੀਅਨ ਵਲੋਂ ਮੰਗ ਕੀਤੀ ਗਈ ਹੈ ਕਿ ਮਿ੍ਤਕ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਦਾ ਮੁਆਵਜਾ ਅਤੇ ਪਰਿਵਾਰ ਦੇ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪ੍ਰਸ਼ਾਸ਼ਨ ਨਾਲ ਮੀਟਿੰਗ ਚੱਲ ਰਹੀ ਹੈ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਕਤ ਮੰਗਾਂ ਨਾ ਮੰਨੀਆਂ ਤਾਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਯੂਨੀਅਨ ਆਗੂ ਤੇ ਮੈਂਬਰ ਹਾਜ਼ਰ ਸਨ | ਖਬਰ ਲਿਖੇ ਜਾਣ ਤੱਕ ਦੇਰ ਸ਼ਾਮ ਯੂਨੀਅਨ ਆਗੂਆਂ ਨੇ ਦੱਸਿਆ ਕਿ ਅਜੇ ਤੱਕ ਪ੍ਰਸ਼ਾਸਨ ਨਾਲ ਮੀਟਿੰਗ ਚੱਲ ਰਹੀ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਸਕੂਟਰ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਧਰਨੇ ਨੂੰ ਸਿਆਸੀ, ਕਿਸਾਨ ਯੂਨੀਅਨਾਂ ਤੇ ਹੋਰ ਸੰਗਠਨਾਂ ਨੇ ਦਿੱਤੀ ਹਮਾਇਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।