ਜਲੰਧਰ, 6 ਨਵੰਬਰ (ਪਵਨ ਖਰਬੰਦਾ)-ਗੁਰੂਕੁਲ ਸਕੂਲ ਨੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ | ਇਸ ਮੌਕੇ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ 'ਚ ਵਿਦਿਆਰਥੀਆਂ ਨੇ ਪਾਠ ਤੇ ਭਾਸ਼ਨਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਜੀਵਨ ਕਹਾਣੀ ਸਾਂਝੀ ਕੀਤੀ | ਵਿਦਿਆਰਥੀਆਂ ਵਲੋਂ ਗਾਏ ਗਏ ਸ਼ਬਦਾਂ ਨੇ ਸਾਰਿਆਂ ਨੂੰ ਪ੍ਰਭਾਵਿਤ ਕੀਤਾ | ਇਸ ਮੌਕੇ ਸਕੂਲ ਨੇ ਡਿਕਟੇਸ਼ਨ ਤੇ ਲੇਖ ਲਿਖਣ ਦੇ ਮੁਕਾਬਲੇ ਵੀ ਕਰਵਾਏ, ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਕਿੰਡਰਗਾਰਟਨ ਦੇ ਛੋਟੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਲਿਜਾਇਆ | ਸਕੂਲ ਡਾਇਰੈਕਟਰ ਸ੍ਰੀਮਤੀ ਸੁਸ਼ਮਾ ਹਾਂਡਾ ਨੇ ਸਾਰਿਆਂ ਨੂੰ ਗੁਰਪੁਰਬ ਦੀਆਂ ਸ਼ੱੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ | ਪਿ੍ੰਸੀਪਲ ਸ੍ਰੀਮਤੀ ਰਾਧਾ ਗੱਖੜ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿਚੋਂ ਅਗਿਆਨਤਾ ਦੇ ਹਨੇਰੇ ਨੂੰ ਦੂਰ ਕੀਤਾ ਅਤੇ ਗਿਆਨ ਦੀ ਰੌਸ਼ਨੀ ਫੈਲਾਈ | ਸਾਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਆਪਣੇ ਜੀਵਨ 'ਚੋਂ ਅਗਿਆਨਤਾ ਨੂੰ ਖਤਮ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ |