ਚੁਗਿੱਟੀ/ਜੰਡੂ ਸਿੰਘਾ, 6 ਨਵੰਬਰ (ਨਰਿੰਦਰ ਲਾਗੂ)-ਪਿੰਡ ਬੋਲੀਨਾ ਦੋਆਬਾ 'ਚ ਸਥਿਤ ਗੁਰਦੁਆਰਾ ਸ਼ਹੀਦਾਂ ਭਾਈ ਕੁੰਦਨ ਸਿੰਘ ਤੇ ਮਾਤਾ ਕਰਮ ਕÏਰ ਦੇ ਅਸਥਾਨਾਂ ਵਿਖੇ 46ਵਾਂ ਸਾਲਾਨਾ ਧਾਰਮਿਕ ਜੋੜ ਮੇਲਾ ਕਰਵਾਉਣ ਸੰਬੰਧੀ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ ¢ ਮੁੱਖ ਸੇਵਾਦਾਰ ਭਾਈ ਜਥੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ 14, 15 ਤੇ 16 ਨਵੰਬਰ ਨੂੰ ਕਰਵਾਏ ਜਾਣ ਵਾਲੇ ਇਸ ਜੋੜ ਮੇਲੇ ਦੀਆਂ ਤਿਆਰੀਆ ਮੁਕੰਮਲ ਕੀਤੀਆਂ ਜਾ ਰਹੀਆਂ ਹਨ ¢ ਉਨ੍ਹਾਂ ਕਿਹਾ ਕਿ 14 ਨਵੰਬਰ ਨੂੰ ਅਖੰਡ ਪਾਠ ਦੀ ਆਰੰਭਤਾ ਸਵੇਰੇ 10 ਵਜੇ ਕੀਤੀ ਜਾਵੇਗੀ ਜਿਸ ਦੇ ਭੋਗ 16 ਨਵੰਬਰ ਨੂੰ ਪਾਏ ਜਾਣਗੇ ਉਪਰੰਤ ਸਜਾਏ ਹੋਏ ਦੀਵਾਨ 'ਚ ਭਾਈ ਮਨਜਿੰਦਰ ਸਿੰਘ, ਭਾਈ ਦਲਵੀਰ ਸਿੰਘ, ਤੇ ਰਾਗੀ ਭਾਈ ਤਰਲੋਚਨ ਸਿੰਘ ਦੋਲੀਕੇ ਤੋਂ ਇਲਾਵਾ ਢਾਡੀ ਭਾਈ ਸੁਰਜੀਤ ਸਿੰਘ ਵਾਰਸ ਦੇ ਜਥੇ ਵੱਲੋਂ ਗੁਰਬਾਣੀ ਦਾ ਗਾਇਨ ਕਰਕੇ ਹਾਜ਼ਰੀਨ ਨੂੰ ਨਿਹਾਲ ਕੀਤਾ ਜਾਵੇਗਾ |