ਜਲੰਧਰ, 6 ਨਵੰਬਰ (ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘ ਵਲੋਂ ਵਿਸ਼ਾਲ ਨਗਰ ਕੀਰਤਨ 8 ਨਵੰਬਰ ਨੂੰ ਸਵੇਰੇ 10 ਵਜੇ ਸਜਾਇਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਪਾਇਲਟ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਗੁਰਦੁਆਰਾ ਸਾਹਿਬ ਤੋਂ ਆਰੰਭ ਹੇ ਕੇ ਵੱਖ ਵੱਖ ਮੁਹੱਲਿਆਂ ਅਤੇ ਬਾਜ਼ਾਰਾਂ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਪਹੰੁਚ ਕੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ 9 ਨਵੰਬਰ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ |