ਜਲੰਧਰ, 6 ਨਵੰਬਰ (ਡਾ. ਜਤਿੰਦਰ ਸਾਬੀ)-ਵਿਸ਼ਵ ਗਤਕਾ ਫੈੱਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕÏਮੀ ਗਤਕਾ ਸੰਸਥਾ, ਨੈਸ਼ਨਲ ਗਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, ਬੰਗਲੁਰੂ, ਕਰਨਾਟਕਾ ਵਿਖੇ ਦੂਜਾ ਫੈੱਡਰੇਸ਼ਨ ਗਤਕਾ ਕੱਪ-2025 ਕਰਵਾਇਆ ਜਾ ਰਿਹਾ ਹੈ ਜਿਸ 'ਚ ਭਾਰਤ ਦੇ ਬਿਹਤਰੀਨ ਨÏਜਵਾਨ ਗਤਕਈ ਯੋਧੇ ਰੋਮਾਂਚਕ ਜੰਗਜੂ ਮੁਕਾਬਲਿਆਂ ਦÏਰਾਨ ਆਪਣੀ ਕਲਾ ਦੇ ਜÏਹਰ ਦਿਖਾਉਣਗੇ | ਐਨ.ਜੀ.ਏ.ਆਈ. ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਉਪ-ਪ੍ਰਧਾਨ ਸੁਖਚੈਨ ਸਿੰਘ ਕਲਸਾਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸਾਲਾਨਾ ਕÏਮੀ ਮੁਕਾਬਲਿਆਂ 'ਚ 19 ਸਾਲ ਤੋਂ ਘੱਟ ਉਮਰ ਵਰਗ ਵਿੱਚ ਦਸ ਰਾਜਾਂ ਦੀਆਂ ਟੀਮਾਂ ਗਤਕਾ ਸੋਟੀ ਅਤੇ ਫ੍ਰੀ-ਸੋਟੀ ਈਵੈਂਟਾਂ ਵਿੱਚ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆਂ¢ ਉਨ੍ਹਾਂ ਦੱਸਿਆ ਕਿ ਵਿਸ਼ਵ ਗਤਕਾ ਫੈਡਰੇਸ਼ਨ (ਡਬਲਿਊ.ਜੀ.ਐਫ.) ਅਤੇ ਏਸ਼ੀਅਨ ਗਤਕਾ ਫੈਡਰੇਸ਼ਨ (ਏ.ਜੀ.ਐਫ.) ਦੀ ਅਗਵਾਈ ਹੇਠ ਆਯੋਜਿਤ ਇਹ ਸਮਾਗਮ ਦੂਜੀਆਂ ਰਾਸ਼ਟਰੀ ਸੱਭਿਆਚਾਰਕ ਪਾਈਥੀਅਨ ਖੇਡਾਂ ਦੇ ਨਾਲ-ਨਾਲ ਆਯੋਜਿਤ ਹੋਵੇਗਾ ਜਿੱਥੇ ਭਾਰਤ ਦੇ ਸੱਭਿਆਚਾਰ ਅਤੇ ਵਿਰਾਸਤ ਦਾ ਵੱਡਾ ਮੁਜੱਸਮਾ ਦੇਖਣ ਨੂੰ ਮਿਲੇਗਾ ¢ ਗਤਕਾ ਪ੍ਰਮੋਟਰ ਗਰੇਵਾਲ ਅਤੇ ਕਲਸਾਣੀ, ਬਲਜੀਤ ਸਿੰਘ ਸੈਣੀ ਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੰਗਲੁਰੂ ਦੇ ਸੋਨ ਤਗਮਾ ਜੇਤੂ ਮਾਸਕੋ ਵਿਖੇ ਅਗਲੇ ਸਾਲ 2026 'ਚ ਹੋਣ ਵਾਲੀਆਂ ਪਹਿਲੀਆਂ ਕÏਮਾਂਤਰੀ ਪਾਈਥੀਅਨ ਸੱਭਿਆਚਾਰਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਸਿੱਧੀ ਟਿਕਟ ਹਾਸਿਲ ਕਰਨਗੇ |