ਜਲੰਧਰ, 6 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਜਲੰਧਰ ਵਿਖੇ ਬਣਾਈ 350 ਸਾਲਾ ਸ਼ਤਾਬਦੀ ਕਮੇਟੀ ਅਤੇ ਸਮੂਹ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕÏਰ ਬਰਾੜ ਨਾਲ 8 ਨਵੰਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਾਡ ਪ੍ਰੋਗਰਾਮ ਸੰਬੰਧੀ ਅਹਿਮ ਮੀਟਿੰਗ ਕੀਤੀ | ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਤੇ ਅਦੁੱਤੀ ਸ਼ਹਾਦਤ ਦੇ ਮਹਾਨ ਗÏਰਵਮਈ ਵਿਰਸੇ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ ਧਾਰਮਿਕ ਜਥੇਬੰਦੀਆਂ ਸੇਵਾ ਸੁਸਾਇਟੀਆਂ ਵੱਲੋਂ ਇਸ ਪ੍ਰੋਗਰਾਮ ਦਾ ਵੱਡੇ ਪੱਧਰ ਤੇ ਪ੍ਰਬੰਧ ਕੀਤਾ ਗਿਆ ਹੈ¢ ਇਸ ਮÏਕੇ ਉਨ੍ਹਾਂ ਸੰਗਤ ਨੂੰ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰਨ ਲਈ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਏ.ਡੀ.ਸੀ ਅਮਨਦੀਪ ਕÏਰ ਬਰਾੜ ਨੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਆਦੇਸ਼ ਦਿੱਤੇ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਗਾਬਾ, ਗੁਰਕਿਰਪਾਲ ਸਿੰਘ, ਰਣਜੀਤ ਸਿੰਘ ਰਾਣਾ, ਹਰਭਜਨ ਸਿੰਘ ਸੈਣੀ, ਚਰਨਜੀਵ ਸਿੰਘ ਲਾਲੀ, ਅਮਰਜੀਤ ਸਿੰਘ ਮਿੱਠਾ, ਸਤਿੰਦਰ ਸਿੰਘ ਪੀਤਾ, ਭਜਨ ਲਾਲ ਚੋਪੜਾ, ਅਮਰਪ੍ਰੀਤ ਸਿੰਘ ਮੌਂਟੀ, ਸਤਨਾਮ ਸਿੰਘ ਸੱਤੀ, ਦਲਜੀਤ ਸਿੰਘ, ਸਤਪਾਲ ਸਿੰਘ ਸਿਦਕੀ, ਅਰਵਿੰਦਰ ਸਿੰਘ ਸਵੀਟੀ, ਕੰਵਲਜੀਤ ਸਿੰਘ ਟੋਨੀ, ਗੁਰਦੇਵ ਸਿੰਘ ਰਾਵੀ, ਹਰਜੋਤ ਸਿੰਘ ਲੱਕੀ, ਸੁਰਿੰਦਰ ਸਿੰਘ ਰਾਜ, ਪਲਵਿੰਦਰ ਸਿੰਘ ਭਾਟੀਆ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |