22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

-ਤਰਨ ਤਾਰਨ ਜ਼ਿਮਨੀ ਚੋਣ- ਕੇਜਰੀਵਾਲ ਦੇ ਰੋਡ ਸ਼ੋਅ 'ਚ ਪਿੰਦਰ ਪੰਡੋਰੀ ਸਾਥੀਆਂ ਸਮੇਤ ਹੋਏ ਸ਼ਾਮਿਲ

ਅਜੀਤ ਡੈਸਕ 07-11-2025
ਮਲਸੀਆਂ, 6 ਨਵੰਬਰ (ਦਲਜੀਤ ਸਿੰਘ ਸਚਦੇਵਾ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਵਿਚ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿਚ ਕੱਢੇ ਗਏ ਵਿਸ਼ਾਲ ਰੋਡ ਸ਼ੋਅ ਵਿਚ 'ਆਪ' ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ | ਇਸ ਮੌਕੇ ਪਿੰਦਰ ਪੰਡੋਰੀ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮ, ਜਿਵੇਂ ਕਿ ਬਿਜਲੀ ਮੁਫ਼ਤ ਕਰਨਾ, ਮੁਹੱਲਾ ਕਲੀਨਿਕ ਖੋਲ੍ਹਣਾ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਫ਼ੈਸਲਿਆਂ ਨੇ ਲੋਕਾਂ ਵਿਚ ਪਾਰਟੀ ਪ੍ਰਤੀ ਵਿਸ਼ਵਾਸ ਵਧਾਇਆ ਹੈ, ਇਸ ਲਈ ਤਰਨ ਤਾਰਨ ਦੇ ਲੋਕ ਮੁੱਖ ਮੰਤਰੀ ਭਗਵੰਨ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਨੂੰ ਦੇਖਦਿਆਂ 'ਆਪ' ਦੇ ਹੱਕ ਵਿਚ ਫ਼ਤਵਾ ਦੇਣਗੇ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਹਰਜਿੰਦਰ ਸਿੰਘ ਸੀਚੇਵਾਲ, ਜ਼ਿਲ੍ਹਾ ਮੀਡੀਆ ਇੰਚਾਰਜ ਮੇਲਾ ਸਿੰਘ ਰੁੜਕਾ, ਬਲਵੀਰ ਸਿੰਘ ਢੰਡੋਵਾਲ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਵਾਈਸ ਮੀਡੀਆ ਕੋਆਰਡੀਨੇਟਰ ਪਰਮਵੀਰ ਸਿੰਘ ਪੰਮਾ, ਐੱਮ.ਸੀ ਰਾਖੀ ਮੱਟੂ, ਗੈਰੀ ਢੰਡੋਵਾਲ, ਹਰਸ਼ ਸ਼ਾਹਕੋਟ, ਸਾਬੀ ਮੱਟੂ, ਦਿਆਲਾ ਗਿੱਲ, ਰਾਜ ਕੁਮਾਰ ਰਾਜੂ ਸਾਬਕਾ ਐੱਮ.ਸੀ., ਪਰਮਿੰਦਰ ਸਿੰਘ ਪੀ.ਏ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਾਹਕੋਟ ਬਲਾਕ-1 'ਚ ਪਹਿਲੇ ਗਰੁੱਪ ਦੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦਾ ਤਿੰਨ ਰੋਜ਼ਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਹਰੀਪੁਰ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।