22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ਼ਾਹਕੋਟ ਬਲਾਕ-1 'ਚ ਪਹਿਲੇ ਗਰੁੱਪ ਦੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦਾ ਤਿੰਨ ਰੋਜ਼ਾ ਸੈਮੀਨਾਰ ਲਗਾਇਆ

ਅਜੀਤ ਡੈਸਕ 07-11-2025
ਸ਼ਾਹਕੋਟ, 6 ਨਵੰਬਰ (ਦਲਜੀਤ ਸਿੰਘ ਸਚਦੇਵਾ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਜਲੰਧਰ ਹਰਜਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਬਲਾਕ ਸ਼ਾਹਕੋਟ-1 ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਦੇ ਪਹਿਲੇ ਗਰੁੱਪ ਦਾ ਤਿੰਨ ਰੋਜ਼ਾ ਸੈਮੀਨਾਰ ਸਰਕਾਰੀ ਪ੍ਰਾਇਮਰੀ ਸਕੂਲ ਸਲੈਚਾਂ ਵਿਖੇ ਬੀ.ਪੀ.ਈ.ਓ ਸ਼ਾਹਕੋਟ-1 ਨਿਰਮਲ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਬੀ.ਪੀ.ਈ.ਓ ਨਿਰਮਲ ਸਿੰਘ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਸਿੱਖਿਆ ਬੱਚੇ ਦੇ ਸਮੁੱਚੇ ਵਿਕਾਸ ਲਈ ਸਭ ਤੋਂ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਉਨ੍ਹਾਂ ਨੂੰ ਰਚਨਾਤਮਕਤਾ, ਸਮਾਜਿਕ ਤੇ ਭਾਵਨਾਤਮਕ ਵਿਕਾਸ 'ਤੇ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਕਲਾਸਰੂਮ ਦੇ ਮਾਹੌਲ ਨੂੰ ਹੋਰ ਸੁਖਾਵਾਂ ਤੇ ਬਾਲ ਕੇਂਦਰਿਤ ਬਣਾਉਣਾ ਚਾਹੀਦਾ ਹੈ ਤਾਂ ਜੋ ਬੱਚੇ ਡਰਨ ਦੀ ਬਜਾਏ ਖੁਸ਼ੀ-ਖੁਸ਼ੀ ਸਿੱਖਿਆ ਪ੍ਰਾਪਤ ਕਰ ਸਕਣ | ਉਨ੍ਹਾਂ ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਬੱਚਿਆਂ ਨੂੰ ਸੁਖਾਲੇ ਢੰਗ ਨਾਲ ਪੜ੍ਹਾਉਣ ਲਈ ਪ੍ਰੇਰਿਤ ਕੀਤਾ |
ਇਸ ਮੌਕੇ ਮਿਨਾਕਸ਼ੀ ਅਰੋੜਾ, ਰਜਵੰਤ ਕੌਰ, ਕੁਲਵਿੰਦਰ ਕੌਰ, ਸੰਦੀਪ ਕੌਰ, ਸਿਮਰਤਜੀਤ ਸਿੰਘ, ਸੁਖਵਿੰਦਰ, ਨਿਸ਼ਾਂਤ, ਰਾਜੇਸ਼ ਕੁਮਾਰ, ਗੁਰਨਾਮ ਸਿੰਘ, ਅਮਨਦੀਪ ਕੌਰ, ਸਵਰਨ ਕੌਰ, ਅਮਰੀਕ ਸਿੰਘ, ਪਰਮਜੀਤ ਸਿੰਘ, ਅਮਨਦੀਪ ਕੌਰ, ਸਵਰਨ ਕੌਰ, ਅਮਰੀਕ ਕੌਰ, ਪਰਮਜੀਤ ਸਿੰਘ, ਅਮਨਦੀਪ ਕੌਰ, ਕੁਲਬੀਰ ਕੌਰ, ਕੁਲਵਿੰਦਰ ਕੌਰ, ਕੁਲਜੀਤ ਕੌਰ, ਨਵਨੀਤ ਕੌਰ, ਦਰਸ਼ਨ ਕੌਰ, ਨੀਰੂ ਬਾਲਾ, ਦਵਿੰਦਰ ਕੌਰ, ਪਰਮਜੀਤ ਕੌਰ, ਸਲੋਨੀ ਅੱਤਰ, ਜਸਬੀਰ ਕੌਰ, ਪਰਮਿੰਦਰ ਕੌਰ, ਰਜਵੰਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਦੀ ਜਨਰਲ ਕੌਂਸਲ 8 ਨੂੰ -ਬਾਸੀ ਅਗਲੀ ਖ਼ਬਰ -ਤਰਨ ਤਾਰਨ ਜ਼ਿਮਨੀ ਚੋਣ- ਕੇਜਰੀਵਾਲ ਦੇ ਰੋਡ ਸ਼ੋਅ 'ਚ ਪਿੰਦਰ ਪੰਡੋਰੀ ਸਾਥੀਆਂ ਸਮੇਤ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।