22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿਖੇ ਪ੍ਰਕਾਸ਼ ਪੁਰਬ ਮੌਕੇ ਸਜਾਏ ਰਾਤ ਦੇ ਦੀਵਾਨ

ਅਜੀਤ ਡੈਸਕ 07-11-2025
ਸ਼ਾਹਕੋਟ, 6 ਨਵੰਬਰ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਵਿਖੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਦੀਪਮਾਲਾ ਕੀਤੀ | ਸ਼ਾਮ ਤੋਂ ਰਾਤ ਤੱਕ ਭਾਰੀ ਦੀਵਾਨ ਸਜਾਏ ਗਏ, ਜਿਸ ਵਿਚ ਕਥਾ ਵਾਚਕ ਗਿਆਨੀ ਰਵਿੰਦਰਪਾਲ ਸਿੰਘ (ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ) ਅਤੇ ਹਜ਼ੂਰੀ ਕੀਰਤਨੀਏ ਭਾਈ ਕੰਵਰਜੀਤ ਸਿੰਘ ਪ੍ਰੀਤ (ਸ੍ਰੀ ਹਰਿਮੰਦਰ ਸਾਹਿਬ) ਵਲੋਂ ਗੁਰਬਾਣੀ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਹੈੱਡ ਗ੍ਰੰਥੀ ਭਾਈ ਮੰਗਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਐਮ.ਸੀ. ਪਰਮਜੀਤ ਕੌਰ ਬਜਾਜ ਸਾਬਕਾ ਵਾਇਸ ਪ੍ਰਧਾਨ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ, ਸਾਬਕਾ ਪ੍ਰਧਾਨ ਹਰਬੰਸ ਸਿੰਘ, ਸਾਬਕਾ ਪ੍ਰਧਾਨ ਡਾ. ਅਰਵਿੰਦਰ ਸਿੰਘ ਰੂਪਰਾ, ਹੈੱਡਗ੍ਰੰਥੀ ਭਾਈ ਮੰਗਲ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ ਚਤਰੱਥ, ਮੀਤ ਪ੍ਰਧਾਨ ਕਮਲਜੀਤ ਸਿੰਘ ਧੰਜਲ, ਖਜ਼ਾਨਚੀ ਲਖਵਿੰਦਰ ਸਿੰਘ ਸੋਖੀ ਤੇ ਹਰਭਜਨ ਸਿੰਘ ਰੂਪਰਾ, ਜਗਤਾਰ ਸਿੰਘ ਮਿਸਤਰੀ, ਅਰਸ਼ਵੀਰ ਸਿੰਘ, ਮਾਸਟਰ ਪ੍ਰਭਦੀਪ ਸਿੰਘ, ਕਮਲ, ਧਰਮਿੰਦਰ ਸਿੰਘ ਰੂਪਰਾ, ਪਰਮਜੀਤ ਸਿੰਘ ਝੀਤਾ ਸਾਬਕਾ ਪ੍ਰਧਾਨ, ਬਿਕਰਮਜੀਤ ਸਿੰਘ ਸੁਖੀਜਾ, ਮਾਸਟਰ ਗੁਰਮੀਤ ਸਿੰਘ, ਮਾਸਟਰ ਸਤਿੰਦਰ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਗੁਰਮੁੱਖ ਸਿੰਘ ਬਾਟੂ, ਹਰਭਜਨ ਸਿੰਘ ਰੂਪਰਾ, ਮਾਸਟਰ ਬਲਜੀਤ ਸਿੰਘ, ਜਸਪ੍ਰੀਤ ਸਿੰਘ ਜੱਸੀ, ਸੁਖਦੀਪ ਸਿੰਘ ਟੁਰਨਾ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੱਤਿਅਮ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਵਿਜੀਲੈਂਸ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਪੰਥ ਪ੍ਰਸਿੱਧ ਕਥਾ-ਵਾਚਕ ਤੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕੀਤਾ ਨਿਹਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।