ਜਲੰਧਰ, 18 ਨਵੰਬਰ (ਸ਼ਿਵ)-ਆਮ ਆਦਮੀ ਪਾਰਟੀ ਦੀ ਕੌਂਸਲਰ ਸ੍ਰੀਮਤੀ ਕਵਿਤਾ ਸੇਠ ਨੇ ਆਪਣੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਨਿਗਮ ਹਾਊਸ ਦੀ ਅੱਜ ਦੂਜੀ ਮੀਟਿੰਗ ਵਧੀਆ ਮਾਹੌਲ ਵਿਚ ਹੋਈ, ਉਹ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਨੂੰ ਹੋਰ ਵੀ ਬਿਹਤਰ ਬਣਾਉਣਗੇ | ਹਾਊਸ ਮੀਟਿੰਗ ਵਿਚ ਸੱਤਾਧਾਰੀ ਅਤੇ ਵਿਰੋਧੀ ਧਿਰ ਦੋਵਾਂ ਪਾਰਟੀਆਂ ਦੇ ਕੌਂਸਲਰਾਂ ਨੇ ਮੇਅਰ ਵਿਨੀਤ ਧੀਰ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਅੱਜ ਨਗਰ ਨਿਗਮ ਹਾਊਸ ਵਿਚ ਪਾਸ ਕੀਤੇ ਗਏ 400 ਕਰੋੜ ਰੁਪਏ ਦੇ ਵਿਕਾਸ ਏਜੰਡੇ ਨਾਲ ਸ਼ਹਿਰ ਦਾ ਸਰਬਪੱਖੀ ਵਿਕਾਸ ਹੋਵੇਗਾ |