ਜਲੰਧਰ, 18 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਲੁੱਟਾਂ-ਖੋਹਾਂ ਕਰਨ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਗੁਰਮੀਤ, ਦੀਪਕ ਉਰਫ਼ ਦੀਪਾ ਵਾਸੀ ਪਿੰਡ ਢੱਡਾ ਅਤੇ ਜਤਿੰਦਰ ਸਿੰਘ ਵਾਸੀ ਖ਼ਾਨਪੁਰ ਢੱਡਾ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਇਨ੍ਹਾਂ ਤਿੰਨਾਂ ਖ਼ਿਲਾਫ਼ 24 ਜਨਵਰੀ 2018 ਨੂੰ ਥਾਣਾ ਸਿਟੀ ਨਕੋਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |