ਜਲੰਧਰ, 18 ਨਵੰਬਰ (ਸ਼ੈਲੀ)-ਜਲੰਧਰ 'ਚ ਨਗਰ ਨਿਗਮ ਦੀ ਇਮਾਰਤ ਦੀ ਚੌਥੀ ਮੰਜ਼ਿਲ ਤੋਂ ਡਿੱਗ ਕੇ ਇੱਕ ਬਜ਼ੁਰਗ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਜਲੰਧਰ ਦੇ ਮੇਅਰ ਵਨੀਤ ਧੀਰ ਅਤੇ ਹੋਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁਖਨੰਦਨ ਲਾਲ ਤ੍ਰੇਹਨ (ਲਗਭਗ 74 ਸਾਲ) ਵਾਸੀ ਗੁਰੂ ਨਾਨਕ ਨਗਰ .ਕਪੂਰਥਲਾ ਰੋਡ ਨੇੜੇ ਸਪੋਰਟਸ ਕਾਲਜ, ਜਲੰਧਰ ਵਜੋਂ ਹੋਈ ਹੈ | ਸੂਚਨਾ ਮਿਲਣ 'ਤੇ ਥਾਣਾ 3 ਦੇ ਏ.ਐਸ.ਆਈ. ਸੁਰਜੀਤ ਸਿੰਘ ਮੌਕੇ 'ਤੇ ਪਹੁੰਚੇ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਜਾਣਕਾਰੀ ਦਿੰਦੇ ਹੋਏ ਥਾਣਾ 3 ਦੇ ਏ.ਐਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਸੁਖਨੰਦਨ ਲਾਲ ਤ੍ਰੇਹਨ ਕਿਸੇ ਕੰਮ ਲਈ ਨਗਰ ਨਿਗਮ ਆਏ ਸਨ ਅਤੇ ਚੌਥੀ ਮੰਜ਼ਿਲ 'ਤੇ ਸਨ, ਜਿੱਥੋਂ ਉਹ ਡਿੱਗ ਪਏ | ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ ਅਤੇ ਇਸ ਸੰਬੰਧੀ ਉਨ੍ਹਾਂ ਦੇ ਪੁੱਤਰ ਨਿਤਿਨ ਤ੍ਰੇਹਨ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ |