21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕਿਸਾਨਾਂ ਵਲੋਂ ਗੰਨੇ ਦੀਆਂ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਦੇ ਬਾਹਰ ਧਰਨਾ

ਅਜੀਤ ਡੈਸਕ 19-11-2025
ਜਲੰਧਰ, 18 ਨਵੰਬਰ (ਚੰਦੀਪ ਭੱਲਾ)-ਜ਼ਿਲ੍ਹਾ ਜਲੰਧਰ ਦੀਆਂ ਗੰਨਾ ਬੈਲਟ ਦੀਆਂ ਸਮੂਹ ਜਥੇਬੰਦੀਆਂ ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਬੀ.ਕੇ.ਯੂ. ਦੋਆਬਾ ਮਨਜੀਤ ਸਿੰਘ ਰਾਏ, ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੋਂ ਰਣਜੀਤ ਸਿੰਘ ਛੱਲ ਨੇ ਡਿਪਟੀ ਕਮਿਸ਼ਨਰ ਜਲੰਧਰ ਦੇ ਸਾਹਮਣੇ ਗੰਨੇ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਿਸ ਵਿਚ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਗੰਨੇ ਦੇ ਸੀਜ਼ਨ ਦੀ ਬਕਾਇਆ 61 ਰੁਪਏ ਦੀ ਤਕਰੀਬਨ 93 ਕਰੋੜ ਰੁਪਏ ਦੀ ਅਦਾਇਗੀ ਅਤੇ ਸਹਿਕਾਰੀ ਖੰਡ ਮਿੱਲਾਂ ਦੀ ਕਰੀਬ 120 ਕਰੋੜ ਰੁਪਏ, ਫਗਵਾੜਾ ਮਿੱਲ ਦੀ ਪਿਛਲੀ ਬਕਾਇਆ 27 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਹਾਲੇ ਤੱਕ ਵੀ ਸਰਕਾਰ ਨੇ ਜਾਰੀ ਨਹੀਂ ਕੀਤੀ, ਨਵੇਂ ਗੰਨੇ ਦੇ ਸੀਜ਼ਨ ਦੀ ਸ਼ੁਰੂਆਤ ਨਵੰਬਰ ਮਹੀਨੇ ਕੀਤੀ ਜਾਂਦੀ ਹੈ ਪਰ ਪੰਜਾਬ ਸਰਕਾਰ ਚੁੱਪ ਹੈ, ਕੇਂਦਰ ਸਰਕਾਰ ਵੱਲੋਂ ਗੰਨੇ ਦੇ ਰੇਟ ਵਿਚ ਪੰਦਰਾਂ ਰੁਪਏ ਪ੍ਰਤੀ ਕੁਇੰਟਲ ਰੇਟ ਦਾ ਵਾਧਾ ਕਰਕੇ ਐਲਾਨ ਕੀਤਾ ਸੀ ਪਰ ਪੰਜਾਬ ਸਰਕਾਰ ਚੁੱਪ ਹੈ ਨਾ ਹੀ ਸ਼ੂਗਰ ਮਿੱਲਾਂ ਚੱਲਣ ਦੀ ਤਰੀਕ ਦਾ ਕੋਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਕਰਕੇ ਗੰਨਾ ਕਿਸਾਨ ਚਿੰਤਾ ਵਿਚ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਾਕੀ ਫ਼ਸਲਾਂ ਦਾ ਭਾਅ ਬਿਜਾਈ ਤੋਂ ਪਹਿਲਾਂ ਨਿਰਧਾਰਿਤ ਕੀਤਾ ਜਾਂਦਾ ਹੈ ਗੰਨੇ ਦਾ ਭਾਅ ਵੀ ਬਿਜਾਈ ਤੋਂ ਪਹਿਲਾਂ ਅਨਾੳਾੂਸ ਕਰਕੇ ਨੋਟੀਫ਼ਿਕੇਸ਼ਨ ਕੀਤਾ ਜਾਵੇ ਤੇ ਜੇਕਰ 20 ਨਵੰਬਰ ਤੱਕ ਪੰਜਾਬ ਸਰਕਾਰ ਫ਼ੈਸਲਾ ਕਰਦੀ ਹੈ ਤਾਂ ਠੀਕ ਜੇਕਰ ਫਿਰ ਵੀ ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਤਾਂ 21 ਨਵੰਬਰ ਨੂੰ ਵੱਡੇ ਪੱਧਰ ਤੇ ਜਲੰਧਰ ਵਿਚ ਧੰਨੋਵਾਲੀ ਨੈਸ਼ਨਲ ਹਾਈਵੇ ਤੇ ਰੇਲਵੇ ਟਰੈਕ ਜਾਮ ਕਿਤੇ ਜਾਣਗੇ | ਇਸ ਮÏਕੇ ਸੁਖਬੀਰ ਸਿੰਘ ਕੁੱਕੜ ਪਿੰਡ ਪ੍ਰਧਾਨ ਕੈਂਟ ਜਲੰਧਰ, ਮਨਜੀਤ ਸਿੰਘ ਰਾਏ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਹਰਵਿੰਦਰ ਪਾਲ ਸਿੰਘ ਡੱਲੀ ਵਾਈਸ ਪ੍ਰਧਾਨ, ਪਿ੍ਤਪਾਲ ਸਿੰਘ ਗੁਰਾਇਆ ਜਨਰਲ ਸਕੱਤਰ ਪੰਜਾਬ, ਸੁਖਵਿੰਦਰ ਸਿੰਘ ਦਰਾਵਾਂ ਮੁੱਖ ਬੁਲਾਰਾ, ਪਰਮਿੰਦਰ ਸਿੰਘ ਚੀਮਾ, ਬਾਬਾ ਬਲਵਿੰਦਰ ਸਿੰਘ ਸਰਕਲ ਪ੍ਰਧਾਨ ਭੋਗਪੁਰ , ਚਰਨਜੀਤ ਸਿੰਘ ਡੱਲਾ, ਦੀਦਾਰ ਸਿੰਘ ਨੰਗਲ ਰਾਈਆਂ ਅਵਤਾਰ ਸਿੰਘ ਜੰਡੀਰ ਸਰਪੰਚ, ਜਸਬੀਰ ਸਿੰਘ ਬੜਾ ਪਿੰਡ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਚੱਕ ਝੰਡੂ,ਗੁਰਦੇਵ ਸਿੰਘ ਬਬਲੀ ਡੱਲਾ, ਰਣਜੀਤ ਸਿੰਘ ਖੇਲਾ, ਹਰਵਿੰਦਰ ਸਿੰਘ ਰਾਣਾ ਮਠੋਡਾ, ਜਸਪਾਲ ਸਿੰਘ ਸ਼ਾਦੀਪੁਰ ਸਮੇਤ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ |
ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਨੇ ਨਸ਼ੇ ਲਈ ਸਰਗਰਮ 32 ਥਾਵਾਂ ਦੀ ਘੇਰਾਬੰਦੀ ਕਰ ਕੇ ਚਲਾਈ ਜਾਂਚ ਮੁਹਿੰਮ ਅਗਲੀ ਖ਼ਬਰ ਲੱਧੇਵਾਲੀ ਤੇ ਢਿੱਲਵਾਂ ਰੋਡ 'ਤੇ ਘਰੇਲੂ ਦਰਵਾਜ਼ੇ ਲਾ ਕੇ ਸ਼ਰੇਆਮ, ਕੀਤੀਆਂ ਜਾ ਰਹੀਆਂ ਨਾਜਾਇਜ਼ ਕਮਰਸ਼ੀਅਲ ਉਸਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।