21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਕਮਿਸ਼ਨਰੇਟ ਪੁਲਿਸ ਨੇ ਨਸ਼ੇ ਲਈ ਸਰਗਰਮ 32 ਥਾਵਾਂ ਦੀ ਘੇਰਾਬੰਦੀ ਕਰ ਕੇ ਚਲਾਈ ਜਾਂਚ ਮੁਹਿੰਮ

ਅਜੀਤ ਡੈਸਕ 19-11-2025
ਜਲੰਧਰ, 18 ਨਵੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਨਸ਼ਿਆਂ ਲਈ ਸਰਗਰਮ 32 ਥਾਵਾਂ ਦੀ ਘੇਰਾਬੰਦੀ ਕਰਕੇ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ, ਜ਼ਮੀਨੀ ਪੱਧਰ 'ਤੇ ਕੀਤੀ ਗਈ ਇਸ ਕਾਰਵਾਈ ਦੌਰਾਨ 300 ਦੇ ਕਰੀਬ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਭਾਗ ਲਿਆ | ਇਸ ਮੁਹਿੰਮ ਦੀ ਅਗਵਾਈ ਕਰ ਰਹੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਲੋਕਾਂ ਤੋਂ ਮਿਲੀਆਂ ਸ਼ਿਕਾਇਤਾਂ ਅਤੇ ਵੱਖ-ਵੱਖ ਕੀਤੀ ਜਾਂਚ ਦੌਰਾਨ ਪ੍ਰਾਪਤ ਹੋਈ ਜਾਣਕਾਰੀ ਦੇ ਆਧਾਰ 'ਤੇ ਬਰਲਟਨ ਪਾਰਕ, ਧੰਕੀਆਂ ਮੁਹੱਲਾ, ਅਬਾਦਪੂਰਾ, ਭਾਰਗੋ ਕੈਂਪ, ਮੰਗੂ ਬਸਤੀ ਅਤੇ ਹੋਰ ਇਲਾਕਿਆਂ ਸਮੇਤ ਕੁੱਲ 32 ਥਾਵਾਂ ਨੂੰ ਚੁਣਿਆ ਗਿਆ, ਜਿਨ੍ਹਾਂ 'ਤੇ ਨਸ਼ੇ ਨਾਲ ਜੁੜੀਆਂ ਗਤੀਵਿਧੀਆਂ ਹੋਣ ਦਾ ਸ਼ੱਕ ਸੀ | ਉਨ੍ਹਾਂ ਦੱਸਿਆ ਕਿ ਇਸ ਲਈ ਜੁਆਇੰਟ ਸੀ.ਪੀ. ਡਾ. ਸੰਦੀਪ ਸ਼ਰਮਾ, ਡੀ.ਸੀ.ਪੀ. ਨਰੇਸ਼ ਡੋਗਰਾ, ਏ.ਡੀ.ਸੀ.ਪੀ. (ਸਿਟੀ-1) ਆਕਰਸ਼ੀ ਜੈਨ ਅਤੇ ਹੋਰ ਜੀ.ਓ. ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਕਰੀਬ 300 ਕਰਮਚਾਰੀਆਂ ਦੀਆਂ ਟੀਮਾਂ ਬਣਾ ਕੇ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ | ਇਲਾਕਿਆਂ ਦੀ ਘੇਰਾਬੰਦੀ ਕਰਕੇ ਕੀਤੀ ਗਈ ਇਸ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ, ਵਾਹਨਾਂ ਦੀ ਚੈਕਿੰਗ ਅਤੇ ਭੀੜ-ਭਾੜ ਵਾਲੇ ਇਲਾਕਿਆਂ 'ਚ ਖ਼ਾਸ ਨਿਗਰਾਨੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਹੁਣ ਤੱਕ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੁੱਲ 11 ਮੁੱਕਦਮੇ ਦਰਜ ਕੀਤੇ ਜਾ ਚੁੱਕੇ ਹਨ ਅਤੇ ਹੋਰ ਬਰਾਮਦਗੀਆਂ ਅਤੇ ਬਾਕੀ ਕਾਰਵਾਈਆਂ ਬਾਰੇ ਵਿਸਥਾਰਿਤ ਜਾਣਕਾਰੀ ਜਲਦ ਹੀ ਸਾਂਝੀ ਕੀਤੀ ਜਾਵੇਗੀ |
ਪਿਛਲੀ ਖ਼ਬਰ ਨਿਗਮ ਦੀਆਂ ਬੇਨਿਯਮੀਆਂ ਨੂੰ ਲੈ ਕੇ ਭਾਜਪਾ ਵਲੋਂ ਰੈੱਡ ਕਰਾਸ ਭਵਨ ਬਾਹਰ ਜੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਿਸਾਨਾਂ ਵਲੋਂ ਗੰਨੇ ਦੀਆਂ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਦੇ ਬਾਹਰ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।