21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਸ਼ਿਵ ਜੋਤੀ ਪਬਲਿਕ ਸਕੂਲ ਵਿਚ 'ਇੰਟਰ-ਹਾਊਸ ਸੋਲੋ ਡਾਂਸ ਮੁਕਾਬਲਾ' ਕਰਵਾਇਆ

ਅਜੀਤ ਡੈਸਕ 19-11-2025
ਜਲੰਧਰ, 18 ਨਵੰਬਰ (ਅ.ਬ.)-ਸਕੂਲ ਪ੍ਰਬੰਧਨ ਅਤੇ ਪਿ੍ੰਸੀਪਲ ਸ੍ਰੀਮਤੀ ਪ੍ਰਵੀਨ ਸੈਲੀ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਏ ਜਾ ਰਹੇ ਵੱਖ-ਵੱਖ ਮੁਕਾਬਲਿਆਂ 'ਚੋਂ, ਗਤੀਵਿਧੀਆਂ ਇੰਚਾਰਜ ਸ਼੍ਰੀਮਤੀ ਵੀਨੂ ਅਗਰਵਾਲ ਨੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ 'ਇੰਟਰ-ਹਾਊਸ ਸੋਲੋ ਡਾਂਸ ਮੁਕਾਬਲਾ' ਕਰਵਾਇਆ ¢ ਸੱਠ ਚੁਣੇ ਗਏ ਵਿਦਿਆਰਥੀਆਂ ਨੇ ਲੋਕ ਗੀਤਾਂ, ਭਗਤੀ ਗੀਤਾਂ ਅਤੇ ਦੇਸ਼ ਭਗਤੀ ਦੇ ਗੀਤਾਂ 'ਤੇ ਆਧਾਰਿਤ ਪ੍ਰਭਾਵਸ਼ਾਲੀ ਡਾਂਸ ਪੇਸ਼ ਕੀਤਾ ¢ ਸ੍ਰੀਮਤੀ ਰਜਨੀ ਸ਼ਰਮਾ ਅਤੇ ਸ੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਜੇਤੂ ਘੋਸ਼ਿਤ ਕੀਤਾ ¢ ਪਿ੍ੰਸੀਪਲ ਸ੍ਰੀਮਤੀ ਪ੍ਰਵੀਨ ਸ਼ੈਲੀ, ਵਾਈਸ ਪਿ੍ੰਸੀਪਲ ਸ੍ਰੀਮਤੀ ਰਮਨਦੀਪ ਅਤੇ ਸਹਾਇਕ ਵਾਈਸ ਪਿ੍ੰਸੀਪਲ ਸ੍ਰੀਮਤੀ ਮਮਤਾ ਅਰੋੜਾ ਨੇ ਸਾਰੇ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ¢ ਟਰੱਸਟ ਦੇ ਚੇਅਰਮੈਨ ਡਾ. ਵਿਦੁਰ ਜੋਤੀ, ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸੁਵਿਕਰਮ ਜੋਤੀ; ਜਨਰਲ ਸਕੱਤਰ ਟਰੱਸਟ ਨੇ ਵੀ ਜੇਤੂਆਂ, ਉਨ੍ਹਾਂ ਦੇ ਮਾਪਿਆਂ ਅਤੇ ਸਲਾਹਕਾਰ ਅਧਿਆਪਕਾਂ ਨੂੰ ਵਧਾਈ ਦਿੱਤੀ¢
ਪਿਛਲੀ ਖ਼ਬਰ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਚੱਲੀ ਸਾਈਕਲ ਯਾਤਰਾ ਦਾ ਜਲੰਧਰ ਪੁੱਜਣ 'ਤੇ ਨਿੱਘਾ ਸਵਾਗਤ ਅਗਲੀ ਖ਼ਬਰ ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।